16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕਸਬਾ ਸਿੱਧਵਾਂ ਬੇਟ ਦੇ ਸਮੂਹ ਦੁਕਾਨਦਾਰਾਂ ਵਲੋਂ ਪੁਲਿਸ ਨਾਲ ਮੀਟਿੰਗ ਅੱਜ

ਅਜੀਤ ਡੈਸਕ 21-07-2025
ਸਿੱਧਵਾਂ ਬੇਟ, 20 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਨਾਲ-ਨਾਲ ਸਥਾਨਿਕ ਕਸਬੇ ਦੇ ਮੁੱਖ ਬਾਜ਼ਾਰ ਵਿਚ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਚੋਰਾਂ ਦੇ ਸਤਾਏ ਹੋਏ ਅਤੇ ਕਸਬੇ ਦੀ ਗੁਰੂ ਨਾਨਕ ਦੇਵ ਜੀ ਮਾਰਕੀਟ, ਗੁਰੂ ਤੇਗ਼ ਬਹਾਦਰ ਜੀ ਮਾਰਕੀਟ ਅਤੇ ਗੁਰੂ ਗੋਬਿੰਦ ਸਿੰਘ ਜੀ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੇ 21 ਜੁਲਾਈ, ਦਿਨ ਸੋਮਵਾਰ ਨੂੰ ਸ਼ਾਮ 5 ਵਜੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਨਾਲ ਮੀਟਿੰਗ ਕਰਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਪੁਲਿਸ ਨੂੰ ਮਿਲ ਕੇ ਮੰਗ ਕੀਤੀ ਜਾਵੇਗੀ ਕਿ ਰਾਤ ਨੂੰ ਕਸਬੇ ਅੰਦਰ ਗਸਤ ਤੇਜ਼ ਕੀਤੀ ਜਾਵੇ ਤਾਂ ਜੋ ਸਮਾਜ ਵਿਰੋਧੀ ਤੱਤਾਂ ਨੂੰ ਖਦੇੜਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਇਹ ਵੀ ਮੰਗ ਕੀਤੀ ਜਾਵੇਗੀ ਕਿ ਸੜਕ ਸੁਰੱਖਿਆ ਫੋਰਸ ਦੇ ਜਿਹੜੇ ਮੁਲਾਜ਼ਮ ਰਾਤ ਨੂੰ ਕਸਬੇ ਅੰਦਰ ਡਿਊਟੀ ਦਿੰਦੇ ਹਨ ਉਨ੍ਹਾਂ ਨੂੰ ਵੀ ਨਿਰਦੇਸ਼ ਦਿੱਤਾ ਜਾਵੇ ਕਿ ਉਹ ਵੀ ਬਜ਼ਾਰ ਵਿਚ ਘੁੰਮ ਕੇ ਦੁਕਾਨਦਾਰਾਂ ਨੂੰ ਰਾਹਤ ਦੇਣ ਦਾ ਕੰਮ ਕਰਨ | ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਨਗਰ ਦੇ ਹੋਰ ਲੋਕਾਂ ਨੂੰ ਵੀ ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਮੈਨਚੈਸਟਰ ਟੈਸਟ 'ਚ ਖੇਡਣਗੇ ਤੇਜ਼ ਗੇਂਦਬਾਜ਼ ਅੰਸ਼ੁਲ ਕੰਬੋਜ ਅਗਲੀ ਖ਼ਬਰ ਗੁਰਦੁਆਰਾ ਸਾਹਿਬ 'ਚ ਦੋ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ ਬਾਬਾ ਕੇਵਲ ਸਿੰਘ ਨੇ ਰੱਖਿਆ ਨੀਂਹ-ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।