17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੇਂਡੂ ਮਜ਼ਦੂਰ ਯੂਨੀਅਨ ਦੀ 'ਸੰਗਰੂਰ ਰੈਲੀ' ਲਈ ਪਿੰਡ-ਪਿੰਡ ਪੱਧਰ 'ਤੇ ਲਾਮਬੰਦੀ ਜਾਰੀ

ਅਜੀਤ ਡੈਸਕ 21-07-2025
ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਵਿਰੁੱਧ ਮਿਤੀ 25 ਜੁਲਾਈ ਨੂੰ ਸੰਗਰੂਰ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਵਿਚ ਮਜ਼ਦੂਰਾਂ ਦੀ ਸ਼ਮੂਲੀਅਤ ਲਈ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਲਗਾਤਾਰ ਪਿੰਡ-ਪਿੰਡ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਥੇਬੰਦੀ ਵਲੋਂ ਪਿੰਡ ਕਮਾਲਪੁਰਾ, ਟੂਸਾ, ਚੱਕ ਭਾਈਕਾ ਵਿਖੇ ਮਜ਼ਦੂਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਅਤੇ ਸੁਖਦੇਵ ਸਿੰਘ ਮਾਣੂੰਕੇ ਨੇ ਦੱਸਿਆ ਕਿ ਬਦਲਾਅ ਦਾ ਲਾਰਾ ਲਗਾ ਕੇ ਸੱਤ੍ਹਾ ਵਿਚ ਆਈ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਪੁਲਿਸ ਸਟੇਟ ਵਿਚ ਬਦਲਕੇ ਮਜ਼ਦੂਰ-ਕਿਸਾਨ ਜਥੇਬੰਦੀਆਂ ਅਤੇ ਖਾਸ ਕਰਕੇ ਦਲਿਤ ਮਜ਼ਦੂਰਾਂ ਦੀ ਨੁਮਾਇੰਦਾ ਜਥੇਬੰਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਉੱਪਰ ਅਣ-ਐਲਾਨੀ ਪੰਬਾਦੀ ਲਗਾ ਕੇ ਜਨਤਕ ਸਰਗਰਮੀਆਂ 'ਤੇ ਰੋਕ ਲਗਾ ਦਿੱਤੀ ਹੈ | ਸੱਤ੍ਹਾਧਾਰੀ ਧਿਰ ਦੇ ਇਸ ਲੋਕ ਵਿਰੋਧੀ ਹੱਲੇ ਵਿਰੁੱਧ ਪੰਜਾਬ ਦੀਆਂ ਜੁਝਾਰੂ ਮਜ਼ਦੂਰ-ਕਿਸਾਨ ਜਥੇਬੰਦੀਆਂ ਵਲੋਂ ਮਿਤੀ 25 ਜੁਲਾਈ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ | ਪੁਲਿਸ ਰਾਜ ਵਿਰੋਧੀ ਇਸ ਸੰਗਰੂਰ ਰੈਲੀ ਵਿਚ ਪੇਂਡੂ ਮਜ਼ਦੂਰ ਯੂਨੀਅਨ ਦੇ ਵਰਕਰਾਂ ਵਲੋਂ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ | ਜਿਸ ਸਬੰਧੀ ਜਥੇਬੰਦੀ ਵੱਲੋਂ ਪਿੰਡ-ਪਿੰਡ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਜਥੇਬੰਦੀਆਂ 'ਤੇ ਲਗਾਈ ਅਣ-ਐਲਾਨੀ ਪਾਬੰਦੀ ਦੇ ਵਿਰੋਧ ਵਿਚ ਮਜ਼ਦੂਰਾਂ ਨੂੰ ਸੰਗਰੂਰ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਕਰਮ ਸਿੰਘ, ਪਰਮਜੀਤ ਸਿੰਘ, ਗੁਰਚਰਨ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਜ਼ਡਮ ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਸਾਇੰਸ ਮੇਲਾ ਕਰਵਾਇਆ <br/> ਅਗਲੀ ਖ਼ਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਈ-ਮੇਲ ਰਾਹੀਂ ਮਿਲੀਆਂ ਧਮਕੀਆਂ ਗੰਭੀਰ ਮਾਮਲਾ-ਸਰਕਾਰੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।