17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਿਜ਼ਡਮ ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਸਾਇੰਸ ਮੇਲਾ ਕਰਵਾਇਆ <br/>

ਅਜੀਤ ਡੈਸਕ 21-07-2025
ਸਿੱਧਵਾਂ ਬੇਟ, 20 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਨਾਮਵਰ ਅਤੇ ਸ਼ੇਖਦੌਲਤ ਵਾਲੀ ਸੜਕ 'ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਪਿ੍ੰਸੀਪਲ ਮੈਡਮ ਅਨੀਤਾ ਕਾਲੜਾ ਅਤੇ ਚੇਅਰਮੈਨ ਸਤੀਸ਼ ਕਾਲੜਾ ਦੇ ਦਿਸ਼ਾ-ਨਿਰਦੇਸ਼ ਅਤੇ ਪੀ.ਆਰ.ਓ. ਕੁਲਵੀਰ ਕੌਰ ਦੀ ਦੇਖ-ਰੇਖ ਹੇਠ ਸਾਇੰਸ ਮੇਲਾ ਕਰਵਾਇਆ ਗਿਆ | ਜਿਸ ਵਿਚ ਚੌਥੀ ਕਲਾਸ ਦੇ ਬੱਚਿਆਂ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਵਿਦਿਆਰਥੀਆਂ ਨੇ ਹਿੱਸਾ ਲਿਆ | ਉਨ੍ਹਾਂ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਵੱਖ-ਵੱਖ ਕਿਸਮਾਂ ਦੇ ਮਾਡਲ ਜਿਵੇਂ ਭੌਤਿਕ ਵਿਗਿਆਨ, ਗਣਿਤ, ਵਿਗਿਆਨ, ਸੂਰਜ ਪਰਿਵਾਰ ਦੇ ਮੈਂਬਰ ਅਤੇ ਕੁਦਰਤੀ ਸਰੋਤਾਂ ਨਾਲ ਸੰਬੰਧਿਤ ਹੋਰ ਮਾਡਲ ਤਿਆਰ ਕੀਤੇ | ਇਸ ਮੌਕੇ ਵੱਖ-ਵੱਖ ਅਧਿਆਪਕਾਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਆਖਿਆ ਕਿ ਵਿਗਿਆਨ ਹਮੇਸ਼ਾ ਮਨੁੱਖਤਾ ਲਈ ਵਰਦਾਨ ਸਾਬਤ ਹੋਇਆ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ | ਇਸ ਨਾਲ ਉਨ੍ਹਾਂ ਦੇ ਆਤਮ ਵਿਸ਼ਵਾਸ ਵਿਚ ਵਾਧਾ ਹੁੰਦਾ ਹੈ | ਇਸ ਮੌਕੇ ਸਾਇੰਸ ਮੇਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨ ਦੇ ਬੈਜ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੈਡਮ ਜਸਵੰਤ ਕੌਰ, ਮੈਡਮ ਜਸਤੇਜ ਕੌਰ, ਮੈਡਮ ਕਿਰਨ, ਮੈਡਮ ਲਵਪ੍ਰੀਤ ਕੌਰ, ਮੈਡਮ ਭੁਪਿੰਦਰ ਸ਼ਰਮਾ, ਮੈਡਮ ਜਸਪ੍ਰੀਤ ਕੌਰ, ਮੈਡਮ ਸਿਮਰਨਪ੍ਰੀਤ ਕੌਰ ਆਦਿ ਹਾਜ਼ਰ ਸਨ, ਜਿੰਨ੍ਹਾਂ ਨੇ ਜੱਜਾਂ ਦੀ ਭੂਮਿਕਾ ਬਾਖੂਬੀ ਨਿਭਾਈ |

ਪਿਛਲੀ ਖ਼ਬਰ ਡੇਂਗੂ ਤੇ ਮਲੇਰੀਏ ਨਾਲ ਨਜਿੱਠਣ ਲਈ ਪਿੰਡ ਡੱਲਾ 'ਚ ਕੀਤੀ ਫੌਗਿੰਗ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਦੀ 'ਸੰਗਰੂਰ ਰੈਲੀ' ਲਈ ਪਿੰਡ-ਪਿੰਡ ਪੱਧਰ 'ਤੇ ਲਾਮਬੰਦੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।