ਹੰਬੜਾਂ, 20 ਜੁਲਾਈ (ਹਰਵਿੰਦਰ ਸਿੰਘ ਮੱਕੜ, ਮੇਜਰ ਹੰਬੜਾਂ)-ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੰਬੜਾਂ ਦੇ ਗੁਰਦੁਆਰਾ ਚੜ੍ਹਦੀ ਕਲਾ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਰਾਤ ਸਮੇਂ ਕੀਰਤਨ ਦਰਬਾਰ ਕਰਵਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ | ਇਸ ਮੌਕੇ ਮੁੱਲਾਂਪੁਰ, ਪੁੜੈਣ ਤੇ ਹੰਬੜਾਂ ਦੇ ਰਾਗੀ ਸਿੰਘਾਂ ਨੇ ਹਰੀਜਸ ਕੀਰਤਨ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਢਾਡੀ ਜੱਥਿਆਂ ਵਲੋਂ ਵਾਰਾਂ ਰਾਹੀਂ ਗੌਰਵਮਈ ਗੁਰਸਿੱਖ ਇਤਿਹਾਸ ਸੰਗਤਾਂ ਨੂੰ ਸੁਣਾਇਆ ਗਿਆ | ਇਸ ਮੌਕੇ ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਰਣਜੀਤ ਸਿੰਘ ਵਿਰਕ, ਸ਼ਰਨਜੀਤ ਸਿੰਘ ਸਾਹਨੀ, ਸਾਬਕਾ ਪ੍ਰਧਾਨ ਬਲਜੀਤ ਸਿੰਘ, ਗੁਰਬਖਸ਼ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸਾਰੇ ਰਾਗੀ ਸਿੰਘਾਂ ਤੇ ਢਾਡੀ ਜੱਥਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਸਮੇਂ ਰਣਜੀਤ ਸਿੰਘ ਚੀਮਾ, ਸ਼ਮਸ਼ੇਰ ਸਿੰਘ ਗਿੱਲ, ਮਲਕੀਤ ਸਿੰਘ ਮਾਲੜਾ, ਜਥੇਦਾਰ ਸੁਰਜੀਤ ਸਿੰਘ ਹੀਰਾ, ਬਾਬਾ ਬਲਵਿੰਦਰ ਸਿੰਘ, ਡਾ. ਨਰਿੰਦਰ ਸਿੰਘ, ਮਨਜੀਤ ਸਿੰਘ ਭੈਰੋਮੁੰਨਾਂ, ਜਸਵੀਰ ਸਿੰਘ ਰਾਣਾ, ਭੁਪਿੰਦਰ ਸਿੰਘ ਮਠਾੜੂ, ਭੁਪਿੰਦਰ ਸਿੰਘ ਢਿਡਾਲ, ਬਲਵੀਰ ਸਿੰਘ ਖ਼ਾਲਸਾ ਤੇ ਵੱਡੀ ਗਿਣਤੀ ਵਿਚ ਬੀਬੀਆਂ ਸੰਗਤ ਦੇ ਰੂਪ ਵਿਚ ਹਾਜ਼ਰ ਸਨ |