17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

'ਲੈਂਡ ਪੂਲਿੰਗ ਨੀਤੀ' ਖਿਲਾਫ਼ ਧਰਨੇ ਸੰਬੰਧੀ ਰਾਏਕੋਟ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਸੰਧੂ ਦੀ ਅਗਵਾਈ 'ਚ ਭਰਵੀਂ ਮੀਟਿੰਗ

ਅਜੀਤ ਡੈਸਕ 21-07-2025
ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਲੈਂਡ ਪੂਲਿੰਗ ਨੀਤੀ ਖਿਲਾਫ਼ ਡੀ.ਸੀ. ਦਫ਼ਤਰ ਲੁਧਿਆਣਾ ਸਾਹਮਣੇ ਲਗਾਏ ਜਾਣ ਵਾਲੇ ਧਰਨੇ ਸਬੰਧੀ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਕਾਲੀ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਇੰਦਰ ਪੈਲੇਸ ਵਿਖੇ ਹੋਈ | ਮੀਟਿੰਗ ਦੌਰਾਨ ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ (ਦਿਹਾਤੀ) ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ 'ਆਪ' ਸਰਕਾਰ ਵਲੋਂ ਜ਼ਬਰੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੇ ਮਕਸਦ ਤਹਿਤ ਲਿਆਂਦੀ ਲੈਂਡ ਪੂਲਿੰਗ ਨੀਤੀ ਖਿਲਾਫ਼ ਡੀ.ਸੀ. ਦਫ਼ਤਰ ਲੁਧਿਆਣਾ ਵਿਖੇ ਸੂਬਾ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਕਿਉਂਕਿ ਇਸ ਨੀਤੀ ਨਾਲ ਪੰਜਾਬ ਦੀ ਕਿਸਾਨੀ ਬਿਲਕੁੱਲ ਹੀ ਬਰਬਾਦ ਹੋ ਜਾਵੇਗੀ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਸੰਬੋਧਨ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀਆਂ ਜ਼ਮੀਨਾਂ ਅਤੇ ਕਿਸਾਨਾਂ ਦੇ ਹਿੱਤ ਬਚਾਉਣ ਲਈ 22 ਜੁਲਾਈ, ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ | ਜਿਸ ਲਈ ਸਮੁੱਚੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ, ਪਿ੍ਤਪਾਲ ਸਿੰਘ ਬਾਘਾ ਦਫ਼ਤਰ ਇੰਚਾਰਜ, ਵਪਾਰੀ ਆਗੂ ਯਸ਼ਪਾਲ ਬਿੱਟੂ ਜੈਨ, ਮਾ. ਬਲਜਿੰਦਰ ਸਿੰਘ ਗਰੇਵਾਲ ਅਤੇ ਐੱਸ.ਸੀ. ਵਿੰਗ ਆਗੂ ਗੁਰਚਰਨ ਸਿੰਘ ਚੰਨੀ ਨੱਥੋਵਾਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਗੁਰਮੁੱਖ ਸਿੰਘ ਲਤਾਲਾ, ਦਲਵੀਰ ਸਿੰਘ ਲਤਾਲਾ, ਨਾਜਰ ਸਿੰਘ ਛਾਪਾ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਡਾ. ਜੁਗਰਾਜ ਸਿੰਘ ਰਾਜਗੜ੍ਹ, ਡਾ.ਬਲਵਿੰਦਰ ਸਿੰਘ ਚੱਕ ਭਾਈਕਾ, ਪ੍ਰੀਤਮ ਸਿੰਘ ਗੋਗੀ ਜਲਾਲਦੀਵਾਲ, ਪੀ.ਏ. ਕਮਲਜੀਤ ਸਿੰਘ ਢਿੱਲੋਂ, ਜੰਗੀਰ ਸਿੰਘ, ਉਪਕਾਰ ਸਿੰਘ ਸੈਣੀ, ਰਾਜ ਸਿੰਘ ਸੱਤੋਵਾਲ, ਬਲਵਿੰਦਰ ਸਿੰਘ ਸੱਤੋਵਾਲ, ਮਨਜੀਤ ਸਿੰਘ ਝੱਲੀ, ਹਰਚੰਦ ਸਿੰਘ ਬੜੂੰਦੀ, ਮੇਜਰ ਸਿੰਘ ਰਾਏਕੋਟ, ਗੁਰਜੀਤ ਜੰਡ, ਹਰਵੀਰ ਸਿੰਘ ਆਂਡਲੂ, ਪ੍ਰਦੀਪ ਸਿੰਘ ਗਰੇਵਾਲ, ਅਮਰੀਕ ਸਿੰਘ ਭੈਣੀ ਦਰੇੜਾ, ਨੰਬਰਦਾਰ ਬਲਵੀਰ ਸਿੰਘ ਬ੍ਰਹਮਪੁਰ, ਜਸਪਾਲ ਸਿੰਘ ਆਂਡਲੂ, ਦਰਸ਼ਨ ਸਿੰਘ ਚੱਕ ਭਾਈਕਾ, ਬੂਟਾ ਸਿੰਘ ਤਾਜਪੁਰ, ਚਮਕੌਰ ਸਿੰਘ ਚੱਕ ਭਾਈਕਾ, ਕਾਲਾ ਸਿੰਘ ਕੁੱਲਾਪੱਤੀ, ਹੈਪੀ ਬੱਸੀਆਂ, ਕੁਲਦੀਪ ਸਿੰਘ ਸੱਤੋਵਾਲ, ਨੰਬਰਦਾਰ ਸੰਪੂਰਨ ਸਿੰਘ ਰਾਏਕੋਟ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਰ ਸੇਵਾ ਨਰਾਇਣ ਸੇਵਾ ਮਿਸ਼ਨ ਤਹਿਤ ਮਨਸੂਰਾਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੰਬੜਾਂ 'ਚ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।