ਸਿੱਧਵਾਂ ਬੇਟ, 20 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਮੁਖੀ ਮੈਡਮ ਕੰਚਨ ਰਾਣੀ ਦੀ ਯੋਗ ਅਗਵਾਈ ਵਿਚ ਵਿਦਿਆਰਥੀਆਂ ਦੀ ਅਬੈਕਸ (ਗਣਿਤ) ਦੀ ਗਤੀਵਿਧੀ ਕਰਵਾਈ | ਇਸ ਗਤੀਵਿਧੀ ਵਿਚ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚ ਸੈਮੀਫਾਈਨਲ ਦੇ ਨਤੀਜੇ ਤੋਂ ਬਾਅਦ ਵਿਦਿਆਰਥੀਆਂ ਦਾ ਫਾਈਨਲ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਅਬੈਕਸ ਦੀ ਵਰਤੋਂ ਕਰਦੇ ਹੋਏ ਗੁੰਝਲਦਾਰ ਗਣਿਤ ਗਣਨਾਵਾਂ ਨੂੰ ਹੱਲ ਕੀਤਾ | ਇਸ ਮੁਕਾਬਲੇ ਦੌਰਾਨ ਸਕੂਲ ਦੀ ਗਣਿਤ ਅਧਿਆਪਕਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਅਬੈਕਸ ਦੀ ਵਰਤੋਂ ਕਰਨ ਨਾਲ ਵਿਦਿਆਰਥੀ ਗਣਿਤ ਦੀਆਂ ਗਣਨਾਵਾਂ ਨੂੰ ਆਸਾਨ ਤਰੀਕੇ ਨਾਲ ਹੱਲ ਕਰ ਸਕਦੇ ਹਨ ਅਤੇ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਪ੍ਰਤੀ ਰੁਚੀ ਪੈਦਾ ਹੁੰਦੀ ਹੈ | ਇਸ ਅਬੈਕਸ (ਗਣਿਤ) ਮੁਕਾਬਲੇ ਵਿਚ ਸਾਰੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪੁਜੀਸ਼ਨਾਂ ਹਾਸਲ ਕੀਤੀਆਂ | ਅੰਤ ਵਿਚ ਉਸ ਮੁਕਾਬਲੇ ਵਿਚ ਹਰੇਕ ਜਮਾਤ ਵਿਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮੈਡਮ ਕੰਚਨ ਰਾਣੀ ਦੁਆਰਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ ਅਤੇ ਸਮੂਹ ਸਟਾਫ਼ ਹਾਜ਼ਰ ਸੀ |