ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਮਿਹਨਤੀ ਵਲੰਟੀਅਰਾਂ ਨੂੰ ਅਹਿਮ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾ ਰਿਹਾ ਹੈ | ਜਿਸ ਤਹਿਤ ਪਿਛਲੇ ਦਿਨੀਂ ਸਤਿੰਦਰ ਸਿੰਘ ਸ਼ਿੰਦਾ ਕਲਸੀਆਂ ਨੂੰ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿੰਗ, ਸੁਰਜੀਤ ਸਿੰਘ ਰਾਏਕੋਟ ਜ਼ਿਲ੍ਹਾ ਸੈਕਟਰੀ ਸ਼ੋਸ਼ਲ ਮੀਡੀਆ ਵਿੰਗ, ਰਮਨ ਸੰਧੂ ਨੂੰ ਜ਼ਿਲ੍ਹਾ ਪ੍ਰਧਾਨ 'ਆਪ' ਮਹਿਲਾ ਵਿੰਗ, ਲਵਜਿੰਦਰ ਸਿੰਘ ਨੱਤ ਤੇ ਰਣਜੀਤ ਸਿੰਘ ਨੂੰ ਵਾਈਸ ਕੋਆਰਡੀਨੇਟਰ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਵਜੋਂ ਅਹੁਦੇਦਾਰੀਆਂ ਦਿੱਤੀਆਂ ਗਈਆਂ ਸਨ | ਅੱਜ ਇਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ 'ਆਪ' ਪਾਰਟੀ ਨੇ ਸਦਾ ਮਿਹਨਤੀ ਤੇ ਤਜਰਬੇਕਾਰ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਹੈ | ਇਸ ਮੌਕੇ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਵਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਹਨ, ਕਿਉਂਕਿ ਵਰਕਰ ਦਿਨ-ਰਾਤ ਅਣਥੱਕ ਮਿਹਨਤ ਕਰਕੇ ਪਾਰਟੀ ਦੀ ਭਲਾਈ ਲਈ ਯਤਨ ਕਰਦੇ ਹਨ | ਉਨ੍ਹਾਂ ਵਲੰਟੀਅਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਅੱਗੇ ਵੀ ਪਾਰਟੀ ਦੀ ਬਿਹਤਰੀ ਲਈ ਸਰਗਰਮ ਰਹਿਣ | ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਸਮੇਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਸੌਂਪੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਬਲਾਕ ਪ੍ਰਧਾਨ ਜਗਤਾਰ ਸਿੰਘ, ਗੁਰਮਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਪੀਏ ਕਮਲ ਸੁਖਾਣਾ, ਸਰਪੰਚ ਗੁਰਪਾਲ ਸਿੰਘ ਜੰਡ, ਬਲਾਕ ਪ੍ਰਧਾਨ ਰਾਏ ਸਿੰਘ ਲੋਹਟਬੱਦੀ, ਬਲਾਕ ਪ੍ਰਧਾਨ ਰਮੇਸ਼ ਜੈਨ ਸੁਧਾਰ, ਜੱਸ ਸਿੰਘ ਹਲਵਾਰਾ, ਬਲਾਕ ਪ੍ਰਧਾਨ ਬਲਜੀਤ ਸਿੰਘ ਝੋਰੜਾਂ, ਬਲਾਕ ਪ੍ਰਧਾਨ ਗੁਰਪਾਲ ਸਿੰਘ ਮੁਹੰਮਦਪੁਰਾ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਜਲਾਲਦੀਵਾਲ, ਕੋਆਰਡੀਨੇਟਰ ਅਮਰਜੀਤ ਸਿੰਘ ਗੋਂਦਵਾਲ ਆਦਿ ਹਾਜ਼ਰ ਸਨ |