17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪਿੰਡ ਜਲਾਲਦੀਵਾਲ ਨੂੰ ਜੋੜਨ ਵਾਲੀਆਂ ਦੋਵਾਂ ਲਿੰਕ ਸੜਕਾਂ ਦੀ ਹਾਲਤ ਤਰਸਯੋਗ

ਅਜੀਤ ਡੈਸਕ 21-07-2025
ਰਾਏਕੋਟ, 20 ਜੁਲਾਈ (ਸੁਸ਼ੀਲ)-ਲੁਧਿਆਣਾ-ਬਠਿੰਡਾ ਰਾਜਮਾਰਗ 'ਤੋਂ ਪਿੰਡ ਜਲਾਲਦੀਵਾਲ ਨੂੰ ਜੋੜਨ ਵਾਲੀਆਂ ਦੋਨਾਂ ਲਿੰਕ ਸੜਕਾਂ ਟੁੱਟੀਆਂ ਹੋਣ ਕਾਰਨ ਪਿੰਡ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਕਰਯੋਗ ਹੈ ਕਿ ਇਹ ਲਿੰਕ ਸੜਕਾਂ ਕੁਝ ਸਮਾਂ ਪਹਿਲਾਂ ਹੀ ਬਣੀਆਂ ਸਨ, ਪ੍ਰੰਤੂ ਹੁਣ ਇੰਨ੍ਹਾਂ ਸੜਕਾਂ ਦਾ ਹਾਲਤ ਕਾਫੀ ਖਰਾਬ ਹੋ ਚੁੱਕੀ ਹੈ, ਇਹ ਦੋਨੋਂ ਸੜਕਾਂ, ਜਿੰਨ੍ਹਾਂ ਵਿਚੋਂ ਇਕ ਰਾਜਮਾਰਗ 'ਤੇ ਸਥਿਤ ਪਿੰਡ ਦੇ ਅੱਡੇ ਤੋਂ ਪਿੰਡ ਵੱਲ ਨੂੰ ਜਾਂਦੀ ਹੈ ਅਤੇ ਦੂਸਰੀ ਬਾਠ ਹਸਪਤਾਲ ਕੋਲੋਂ ਪਿੰਡ ਜਲਾਲਦੀਵਾਲ ਨੂੰ ਜੋੜਨ ਵਾਲੀ ਸੜਕ ਕਈ ਥਾਵਾਂ ਤੋਂ ਟੁੱਟ ਜਾਣ ਕਾਰਨ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਬਰਸਾਤਾਂ ਦੇ ਦਿਨਾਂ ਵਿਚ ਸੜਕ 'ਤੇ ਪਏ ਵੱਡੇ ਟੋਇਆਂ ਵਿਚ ਗੰਦਾ ਪਾਣੀ ਜਮ੍ਹਾਂ ਹੋ ਜਾਂਦਾ ਹੈ, ਜਿਸਦੇ ਚੱਲਦਿਆਂ ਰਾਹਗੀਰਾਂ ਦਾ ਉੱਥੋਂ ਲੰਘਣਾ ਵੀ ਔਖਾ ਹੋ ਜਾਂਦਾ ਹੈ ਅਤੇ ਰਾਤ ਬਰਾਤੇ ਸੜਕ 'ਤੇ ਪਏ ਇਹ ਟੋਏ ਹਾਦਸਿਆਂ ਦਾ ਵੀ ਕਾਰਨ ਬਣਦੇ ਹਨ | ਪਿੰਡ ਵਾਸੀਆਂ ਦੀ ਮੰਗ ਹੈ ਕਿ ਮੰਡੀ ਬੋਰਡ ਇਸ ਵੱਲ ਧਿਆਨ ਦੇਵੇ ਅਤੇ ਤੁਰੰਤ ਇਨ੍ਹਾਂ ਦੋਨਾਂ ਸੜਕਾਂ ਦੀ ਉਸਾਰੀ ਕਰਵਾਈ ਜਾਵੇ |
• ਪੰਚਾਇਤ ਨੇ ਚੇਅਰਮੈਨ ਮਾਰਕੀਟ ਕਮੇਟੀ ਨੂੰ ਸੜਕ ਬਣਾਉਣ ਲਈ ਦਿੱਤਾ ਹੈ ਮੰਗ ਪੱਤਰ-ਸਰਪੰਚ-ਇਸ ਸਬੰਧੀ ਪਿੰਡ ਜਲਾਲਦੀਵਾਲ ਦੇ ਸਰਪੰਚ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵਲੋਂ ਲੋਕਾਂ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਕੁਝ ਸਮਾਂ ਪਹਿਲਾਂ ਟੁੱਟੀ ਹੋਈ ਸੜਕ 'ਤੇ ਮਿੱਟੀ ਪਵਾਈ ਗਈ ਸੀ, ਪਰ ਬਰਸਾਤ ਤੋਂ ਬਾਅਦ ਸੜਕ ਦੀ ਹਾਲਤ ਹੋਰ ਖਰਾਬ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪੰਚਾਇਤ ਵਲੋਂ ਸੜਕ ਬਣਾਉੇਣ ਲਈ ਚੇਅਰਮੈਨ ਮਾਰਕੀਟ ਕਮੇਟੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਭਰੋਸਾ ਦਿਵਾਇਆ ਸੀ ਕਿ ਜਲਦੀ ਹੀ ਸੜਕ ਦੀ ਰਿਪੇਅਰ ਕਰਵਾਈ ਜਾਵੇਗੀ |
ਪਿਛਲੀ ਖ਼ਬਰ ਸਕੂਲ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਪੈਨਸ਼ਨਰ ਵੈਲਫੇਅਰ ਸੀਨੀਅਰ ਸਿਟੀਜ਼ਨ ਸੁਸਾਇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।