17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਕੂਲ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਅਜੀਤ ਡੈਸਕ 21-07-2025
ਗੁਰੂਸਰ ਸੁਧਾਰ, 20 ਜੁਲਾਈ (ਜਗਪਾਲ ਸਿੰਘ ਸਿਵੀਆਂ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਅਕਾਲਗੜ੍ਹ ਵਿਖੇ ਸਕੂਲ ਪ੍ਰਬੰਧਕ ਕਮੇਟੀ (ਐੱਸ.ਐੱਮ.ਸੀ.) ਦੀ ਚੋਣ ਸੰਬੰਧੀ ਵਿਸ਼ੇਸ਼ ਇਕੱਤਰਤਾ ਦੌਰਾਨ ਅਗਲੇ ਦੋ ਸਾਲਾਂ ਲਈ ਨਵੀਂ ਕਮੇਟੀ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ | ਚੋਣ ਪ੍ਰਕਿਰਿਆ 'ਚ ਮਾਪਿਆਂ, ਪਿੰਡ ਦੀ ਪੰਚਾਇਤ ਅਤੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕੀਤੀ | ਸਕੂਲ ਮੁਖੀ ਅਮਨਦੀਪ ਸਿੰਘ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿਚ ਸੰਦੀਪ ਨੂੰ ਚੇਅਰਮੈਨ ਅਤੇ ਸ. ਅਮਰਜੀਤ ਸਿੰਘ ਸੋਨੂੰ ਨੂੰ ਉੱਪ-ਚੇਅਰਮੈਨ ਚੁਣਿਆ ਗਿਆ | ਸਰਪੰਚ ਸਵਰਨਜੀਤ ਕੌਰ ਨੂੰ ਸਿੱਖਿਆ ਵਰਕਰ ਦੀ ਜ਼ਿੰਮੇਵਾਰੀ ਸੌਂਪੀ ਗਈ, ਜਦਕਿ ਅਵਤਾਰ ਸਿੰਘ ਨੂੰ ਸੀਨੀਅਰ ਅਧਿਆਪਕ ਵਜੋਂ ਨਿਯੁਕਤ ਕੀਤਾ ਗਿਆ | ਕਮੇਟੀ ਵਿਚ ਦਲਜੀਤ ਕੌਰ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਵਰਿੰਦਰ ਕੁਮਾਰ ਪਾਸਵਾਨ, ਹਰਪ੍ਰੀਤ ਕੌਰ, ਸ਼ਰਨਜੀਤ ਕੌਰ, ਲਲਿਤਾ ਦੇਵੀ, ਸਿਮਰਨਜੀਤ ਕੌਰ, ਸੰਗੀਤਾ ਰਾਣੀ ਅਤੇ ਪ੍ਰੇਮਜੀਤ ਕੌਰ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ | ਸਕੂਲ ਮੁਖੀ ਨੇ ਨਵੀਂ ਕਮੇਟੀ ਨੂੰ ਸਕੂਲ ਦੇ ਵਿਕਾਸ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਂਝੇ ਯਤਨਾਂ ਦੀ ਅਪੀਲ ਕੀਤੀ | ਉਨ੍ਹਾਂ ਨੇ ਸਾਰੇ ਮੈਂਬਰਾਂ ਨੂੰ ਸ਼ੱੁਭਕਾਮਨਾਵਾਂ ਦਿੰਦਿਆਂ ਸਕੂਲ ਦੀ ਬਿਹਤਰੀ ਲਈ ਸਰਗਰਮ ਯੋਗਦਾਨ ਦੀ ਉਮੀਦ ਜਤਾਈ |
ਪਿਛਲੀ ਖ਼ਬਰ ਜਤਿੰਦਰਾ ਗਰੀਨਫ਼ੀਲਡ ਸਕੂਲ ਵਿਖੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਪਿੰਡ ਜਲਾਲਦੀਵਾਲ ਨੂੰ ਜੋੜਨ ਵਾਲੀਆਂ ਦੋਵਾਂ ਲਿੰਕ ਸੜਕਾਂ ਦੀ ਹਾਲਤ ਤਰਸਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।