17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜਤਿੰਦਰਾ ਗਰੀਨਫ਼ੀਲਡ ਸਕੂਲ ਵਿਖੇ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ

ਅਜੀਤ ਡੈਸਕ 21-07-2025
ਗੁਰੂਸਰ ਸੁਧਾਰ, 20 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫ਼ੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਕਰਵਾਏ ਗਏ ਗ੍ਰੈਜ਼ੂਏਸ਼ਨ ਸਮਾਗਮ ਦੀ ਸ਼ੁਰੂਆਤ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦਿਆਂ ਸਕੂਲੀ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ ਨਾਲ ਕੀਤੀ ਗਈ ਤੇ ਇਸ ਉਪਰੰਤ ਇਕ ਸਵਾਗਤੀ ਗੀਤ ਪੇਸ਼ ਕੀਤਾ ਗਿਆ | ਕਿੰਡਰਗਾਰਟਨ ਨੂੰ ਪਾਸ ਕਰਕੇ ਪਹਿਲੀ ਜਮਾਤ ਅੰਦਰ ਦਾਖ਼ਲ ਹੋਣ ਵਾਲੇ ਤੇ ਪੰਜਵੀਂ ਜਮਾਤ ਪਾਸ ਕਰਕੇ ਛੇਂਵੀ ਜਮਾਤ ਅੰਦਰ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਤਰਫੋਂ ਸਰਟੀਫ਼ਿਕੇਟ ਭੇਟ ਕੀਤੇ ਗਏ ਤੇ ਇਨ੍ਹਾਂ ਪਲਾਂ ਨੂੰ ਯਾਦਗਾਰ ਬਨਾਉਣ ਲਈ ਬੱਚਿਆਂ ਦੀ ਸਾਂਝੀ ਗਰੁੱਪ ਫ਼ੋਟੋ ਕੀਤੀ ਗਈ | ਇਨ੍ਹਾਂ ਸਕੂਲੀ ਵਿਦਿਆਰਥੀਆਂ ਵਲੋਂ ਇਸ ਮੌਕੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਕੂਲ ਪਿ੍ੰ: ਚੰਦਰ ਸ਼ੇਖ਼ਰ ਨੇ ਵਿਦਿਆਰਥੀਆਂ ਦੀਆਂ ਅਕਾਦਮਿਕ ਤੇ ਹੋਰਨਾਂ ਖੇਤਰਾਂ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ | ਸਕੂਲ ਪ੍ਰਧਾਨ ਡਾ: ਐੱਚ.ਐੱਸ.ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾ. ਮਨਪ੍ਰੀਤ ਕੌਰ ਧਾਲੀਵਾਲ ਨੇ ਸਾਰੇ ਵਿਦਿਆਰਥੀਆਂ ਨੂੰ ਗ੍ਰੈਜ਼ੂਏਸ਼ਨ ਸਮਾਗਮ ਦੀ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਕਰਨ ਦੀ ਅਪੀਲ ਕਰਦਿਆਂ ਇਕ ਚੰਗੇ ਸਮਾਜਿਕ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਵਿਨੋਦ ਬਾਂਸਲ ਸ੍ਰੀ ਮਹਾਂਵੀਰ ਦੁਸਹਿਰਾ ਕਮੇਟੀ ਦੇ ਬਣੇ ਪ੍ਰਧਾਨ <br/> ਅਗਲੀ ਖ਼ਬਰ ਸਕੂਲ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।