ਚੌਂਕੀਮਾਨ, 20 ਜੁਲਾਈ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਮੀਟਿੰਗ ਹੋਈ | ਇਸ ਮੌਕੇ ਜਥੇਬੰਦੀ ਦੇ ਸਮੁੱਚੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਇਕਜੁੱਟ ਹੋ ਕੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਵਾਉਣ ਲਈ ਗਲਾਡਾ ਦਫ਼ਤਰ ਲੁਧਿਆਣਾ ਵਿਖੇ ਦਿੱਤਾ ਜਾ ਰਹੇ ਪੱਕੇ ਧਰਨੇ ਵਿਚ ਜਥੇਬੰਦੀ ਵੱਧ-ਚੜ੍ਹਕੇ ਸ਼ਮੂਲੀਅਤ ਕਰੇਗੀ ਤੇ ਧਰਨੇ ਵਿਚ ਬੈਠੇ ਕਿਸਾਨਾਂ ਲਈ ਜ਼ਰੂਰੀ ਵਸਤਾਂ ਵੀ ਲੈ ਕੇ ਜਾਵੇਗੀ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਖ਼ਜ਼ਾਨਚੀ ਮਾ: ਆਤਮਾ ਸਿੰਘ ਬੋਪਾਰਾਏ, ਇੰਦਰਜੀਤ ਸਿੰਘ ਇਕਾਈ ਪ੍ਰਧਾਨ ਪੱਬੀਆਂ, ਰਾਵਿੰਦਰ ਸਿੰਘ ਇਕਾਈ ਪ੍ਰਧਾਨ ਸਿੱਧਵਾਂ ਖੁਰਦ, ਹਰਜੀਤ ਸਿੰਘ ਇਕਾਈ ਪ੍ਰਧਾਨ ਜੱਸੋਵਾਲ, ਤਾਰਾ ਸਿੰਘ ਇਕਾਈ ਪ੍ਰਧਾਨ ਰਕਬਾ, ਸੰਦੀਪ ਸਿੰਘ ਇਕਾਈ ਪ੍ਰਧਾਨ ਅਲੀਗੜ੍ਹ, ਬਲਰਾਜ ਸਿੰਘ ਸਿੱਧਵਾਂ ਤੇ ਚਮਕੌਰ ਸਿੰਘ ਕੁਲਾਰ ਨੇ ਕਿਹਾ ਕਿ ਸਰਕਾਰਾਂ ਦੇ ਇਸ਼ਾਰੇ 'ਤੇ ਬਿਜਾਲੀ ਵਿਭਾਗ ਵਲੋਂ ਪਿੰਡਾਂ ਵਿਚ 'ਚਿੱਪ' ਵਾਲੇ ਮੀਟਰ ਲਗਾਏ ਜਾ ਰਹੇ ਹਨ ਜੋ ਕਿ ਮੱਧਵਰਗੀ ਪਰਿਵਾਰ ਲਈ ਬਹੁਤ ਘਾਤਕ ਸਿੱਧ ਹੋਣਗੇ, ਕਿਉਂਕਿ ਜਿਸ ਤਰ੍ਹਾਂ ਅਸੀਂ ਮੋਬਾਇਲ ਨੂੰ ਰੀਚਾਰਜ ਕਰਦੇ ਹਾਂ ਉਸੇ ਤਰ੍ਹਾਂ ਬਿਜਲੀ ਵਾਲੇ 'ਚਿੱਪ' ਮੀਟਰਾਂ ਨੂੰ ਰੀਚਾਰਜ ਕੀਤਾ ਜਾਵੇਗਾ ਜਦੋਂ ਪੈਸੇ ਖ਼ਤਮ ਹੋ ਗਏ ਤਾਂ ਘਰਾਂ ਦੀ ਬਿਜਲੀ ਸਪਲਾਈ ਆਪਣੇ ਆਪ ਬੰਦ ਹੋ ਜਾਵੇਗੀ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿਚ ਚਿੱਪ ਵਾਲੇ ਮੀਟਰ ਨਾ ਲੱਗਣ ਦੇਣ | ਇਸ ਮੌਕੇ ਹਰਬੰਸ ਸਿੰਘ ਮਾਨ, ਹਰੀ ਸਿੰਘ ਕੁਲਾਰ, ਪਰਮਪਾਲ ਸਿੰਘ ਸਿੱਧਵਾਂ, ਸੁਦਾਗਰ ਸਿੰਘ ਪੱਬੀਆਂ, ਸੁਖਦੇਵ ਸਿੰਘ ਕੁਲਾਰ, ਬਲਵਿੰਦਰ ਸਿੰਘ ਪੱਬੀਆਂ, ਸਾਬਕਾ ਪੰਚ ਤੇਜਿੰਦਰ ਸਿੰਘ, ਗੁਰਦੀਪ ਸਿੰਘ ਗੁੜੇ, ਦਿਲਬਾਗ ਸਿੰਘ ਕੁਲਾਰ ਆਦਿ ਹਾਜ਼ਰ ਸਨ |