17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ 5 ਰੋਜ਼ਾ ਮਹਾਨ ਧਾਰਮਿਕ ਸਮਾਗਮ ਵਿਸ਼ਾਲ ਨਗਰ ਕੀਰਤਨ ਉਪਰੰਤ ਹੋਏ ਸਮਾਪਤ

ਅਜੀਤ ਡੈਸਕ 21-07-2025
ਹਠੂੂਰ, 20 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸੱਚਖੰਡਵਾਸੀ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ 103ਵੇਂ ਜਨਮ ਦਿਨ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਪਿੰਡ ਮਾਣੂੰਕੇ ਵਿਖੇ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੇ 5 ਰੋਜ਼ਾ ਮਹਾਨ ਧਾਰਮਿਕ ਸਮਾਗਮ ਅੱਜ ਸੰਪੂਰਨ ਹੋ ਗਏ | ਬੀਤੀ ਰਾਤ ਹੋਏ ਸੰਤ ਸਮਾਗਮ ਵਿਚ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਜਸਵਿੰਦਰ ਸਿੰਘ ਖੰਜ਼ਰਵਾਲ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਜੈਲ ਸਿੰਘ ਸ਼ਾਸ਼ਤਰੀ, ਬਾਬਾ ਅਜੀਤ ਸਿੰਘ ਬਰਨਾਲਾ, ਬਾਬਾ ਸ਼ੇਰ ਸਿੰਘ ਸੁਨਾਮ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਰਜਨ ਸਿੰਘ ਪਟਿਆਲਾ, ਬਾਬਾ ਭਾਗ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਿਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਅਰਵਿੰਦਰ ਸਿੰਘ ਨਾਨਕਸਰ, ਬਾਬਾ ਰਮਨਦੀਪ ਸਿੰਘ ਮੰਡੀਰਾਂ, ਬਾਬਾ ਗੁਰਚਰਨ ਸਿੰਘ ਗੁਲਾਬੀ ਬਾਗ ਦਿੱਲੀ, ਬਾਬਾ ਕਿਹਰ ਸਿੰਘ ਮਾਲ ਕਲਾਂ, ਬਾਬਾ ਕੁਲਵੰਤ ਸਿੰਘ ਲੱਖਾ ਮੁੱਖ ਸੇਵਾਦਾਰ ਸ੍ਰੀ ਮੈਹਦੇਆਣਾ ਸਾਹਿਬ, ਬਾਬਾ ਜੋਰਾ ਸਿੰਘ ਬੱਧਨੀ ਵਾਲਿਆਂ ਦਾ ਜੱਥਾ, ਬਾਬਾ ਬੱਗਾ ਸਿੰਘ ਵਿਰਕ, ਬਾਬਾ ਆਗਿਆਪਾਲ ਸਿੰਘ ਨਾਨਕਸਰ, ਬਾਬਾ ਮਿਹਰ ਸਿੰਘ ਨਾਨਕਸਰ, ਬਾਬਾ ਰੇਸ਼ਮ ਸਿੰਘ ਖੁਖਰਾਣਾ, ਬਾਬਾ ਰੇਸ਼ਮ ਸਿੰਘ ਅਖਾੜਾ, ਬਾਬਾ ਬਲਜਿੰਦਰ ਸਿੰਘ ਕਾਉਂਕੇ, ਬਾਬਾ ਜਸਪਾਲ ਸਿੰਘ, ਬਾਬਾ ਕਸ਼ਮੀਰ ਸਿੰਘ ਨੇ ਕਥਾ ਕੀਰਤਨ ਕੀਤਾ | ਅੱਜ ਸ੍ਰੀ ਅਖੰਡ ਪਾਠ ਤੇ ਸੰਪਟ ਪਾਠਾਂ ਦੇ ਸਵੇਰੇ ਭੋਗ ਪੈਣ ਉਪਰੰਤ ਗੁਰਦੁਆਰਾ ਢੰਡਿਆਣਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਫੌਜੀ ਬੈਂਡ, ਗਤਕਾ ਪਾਰਟੀਆਂ, ਸਕੂਲੀ ਬੱਚਿਆਂ ਅਤੇ ਅਨੇਕਾਂ ਝਾਕੀਆਂ ਸਮੇਤ ਫੁੱਲਾਂ ਦੀ ਵਰਖਾ ਕਰਦੇ ਨੌਜਵਾਨ, ਝਾੜੂ ਦੀ ਸੇਵਾ ਅਤੇ ਸੈਂਕੜੇ ਦੀ ਤਦਾਦ 'ਚ ਪੁੱਜੀਆਂ ਸੰਗਤਾਂ ਨਗਰ ਕੀਰਤਨ ਦੀ ਸੋਭਾ ਵਧਾ ਰਹੀਆਂ ਸਨ | ਇਹ ਨਗਰ ਕੀਰਤਨ ਗੁਰਦੁਆਰਾ ਢੰਡਿਆਣਾ ਸਾਹਿਬ ਤੋਂ ਅਰੰਭ ਹੋ ਕੇ ਨਗਰ ਦੀ ਪਰਿਕਰਮਾ ਕਰਦਾ ਇਤਿਹਾਸਕ ਗੁਰਦੁਆਰਾ ਜੌੜੀਆਂ ਸਾਹਿਬ ਪੁੱਜਾ, ਜਿੱਥੇ ਵਿਸ਼ਾਲ ਦੀਵਾਨ ਸਜਾਏ ਗਏ | ਜਿਸ 'ਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸੰਤ ਗੁਰਜੀਤ ਸਿੰਘ ਨਾਨਕਸਰ, ਬਾਬਾ ਮਿਹਰ ਸਿੰਘ, ਬਾਬਾ ਆਗਿਆਪਾਲ ਸਿੰਘ, ਬਾਬਾ ਨਿਛਾਵਰ ਸਿੰਘ, ਬਾਬਾ ਗੁਰਚਰਨ ਸਿੰਘ, ਬਾਬਾ ਅਰਜਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਰਵਿੰਦਰ ਸਿੰਘ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ, ਸਾਬਕਾ ਵਿਧਾਇਕ ਐਸ. ਆਰ. ਕਲੇਰ, ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਬੀਬੀ ਜਸਵੀਰ ਕੌਰ ਸੁਲਤਾਨਪੁਰ ਲੋਧੀ, ਭਾਈ ਢਾਡੀ ਭਾਈ ਸੇਵਕ ਸਿੰਘ, ਭਾਈ ਕਸ਼ਮੀਰ ਸਿੰਘ ਸੰਘੇੜਾ, ਭਾਈ ਗੁਰਮੇਲ ਸਿੰਘ ਕਾਲੇਕੇ, ਭਾਈ ਦੇਸਰਾਜ ਸਿੰਘ ਦੀਵਾਨਾ, ਲੁਹਾਰੇ ਵਾਲੀਆਂ ਬੀਬੀਆਂ, ਕਵੀਸ਼ਰ ਭਾਈ ਨਿਰਮਲ ਸਿੰਘ ਨੂਰ, ਭਾਈ ਦਰਸ਼ਨ ਸਿਘ, ਭਾਈ ਅਜਮੇਰ ਸਿੰਘ ਕਾਲਸਾਂ ਦੇ ਜੱਥਿਆਂ ਨੇ ਇਤਿਹਾਸਕ ਪ੍ਰਸੰਗ ਸੁਣਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਮਨਜੀਤ ਸਿੰਘ ਨਾਨਕਸਰ, ਭਾਈ ਸਤਨਾਮ ਸਿੰਘ ਨਾਨਕਸਰ, ਬਾਬਾ ਮਿਹਰ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਦਿੱਲੀ, ਬਾਬਾ ਅਰਵਿੰਦਰ ਸਿੰਘ ਨਾਨਕਸਰ ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ ਨਾਨਕਸਰ, ਗਿਆਨੀ ਗੁਰਸ਼ਰਨਜੀਤ ਸਿੰਘ, ਰਾਗੀ ਭਾਈ ਸਤਿਨਾਮ ਸਿੰਘ ਨਾਨਕਸਰ, ਭਾਈ ਮਨਜੀਤ ਸਿੰਘ ਨਾਨਕਸਰ, ਮਹੰਤ ਕੁਲਦੀਪ ਸਿੰਘ ਨਾਨਕਸਰ, ਭਾਈ ਦਰਬਾਰਾ ਸਿੰਘ ਚੰਨਣਵਾਲ, ਭਾਈ ਦੇਸ਼ਰਾਜ ਸਿੰਘ ਦੀਵਾਨਾ, ਬਾਬਾ ਕਿਹਰ ਸਿੰਘ ਮਹਿਲ ਕਲਾਂ ਇਸ ਮੌਕੇ ਨੌਜਵਾਨ ਆਗੂ ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਅੰਮਿ੍ਤਪਾਲ ਸਿੰਘ ਲੁਧਿਆਣਾ, ਭਾਈ ਗੋਰਾ ਸਿੰਘ ਨਾਨਕਸਰ, ਭਾਈ ਬਲਵਿੰੰਦਰ ਸਿੰਘ ਬਿੰਦਰ, ਸਾਬਕਾ ਸਰਪੰਚ ਰੇਸ਼ਮ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ ਦੇਹੜਕਾ, ਲਛਮਣ ਸਿੰਘ ਖਹਿਰਾ, ਜੱਥੇਦਾਰ ਨਿਰਮਲ ਸਿੰਘ ਕੋਚ, ਚਮਕੌਰ ਸਿੰਘ, ਜਗਦੇਵ ਸਿੰਘ, ਭਾਈ ਹਰੀ ਸਿੰਘ ਦੇਹੜਕਾ, ਰਘੁਬੀਰ ਸਿੰਘ, ਸੋਨੀ ਸਿੰਘ ਬਰਮਾ, ਲਛਮਣ ਸਿੰਘ ਖਹਿਰਾ, ਰਣ ਸਿੰਘ, ਸੁਖਦੇਵ ਸਿੰਘ ਖਾਲਸਾ, ਭਾਈ ਗੁਰਦੀਪ ਸਿੰਘ ਮੁੱਖ ਗ੍ਰੰਥੀ, ਬਲਦੇਵ ਸਿੰਘ ਸੰਧੂ ਪ੍ਰਧਾਨ ਟਰੱਕ ਯੂਨੀਅਨ ਹਠੂਰ, ਮਨਜੀਤ ਸਿੰਘ, ਜੋਤਪਾਲ ਸਿੰਘ ਕੈਨੇਡਾ, ਸਰਵੇਸ਼ ਕੁਮਾਰ ਗੁਡਗੋ, ਫੌਜੀ ਚਰਨ ਸਿੰਘ, ਜਸਵੀਰ ਸਿੰਘ, ਅਵਤਾਰ ਸਿੰਘ, ਸੁਖਮਿੰਦਰ ਸਿੰਘ, ਉਜ਼ਾਗਰ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਰਾਣਾ, ਅਵਤਾਰ ਸਿੰਘ, ਮੇਜਰ ਸਿੰਘ, ਸਤਿਆਪਾਲ ਸਿੰਘ, ਉਜਾਗਰ ਸਿੰਘ, ਤਰਲੋਚਨ ਸਿੰਘ, ਦਰਸ਼ਨ ਸਿੰਘ, ਹਰਮਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਮੰਦਰ ਸ਼ਿਵਾਲਾ ਖਾਮ ਵਿਖੇ ਬੂਟੇ ਲਗਾ ਕੇ ਕੀਤਾ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਤਪਦੇ ਭੱਠਾਂ 'ਚ ਪੱਕਦੇ 'ਸੰਧਾਰੇ' ਵਾਲੇ ਦੇਸੀ ਬਿਸਕੁਟ ਸੁਗੰਧੀਆਂ ਬਿਖੇਰਨ ਲੱਗੇ ਮਸ਼ੀਨਾਂ ਤੋਂ ਹਟ ਕੇ ਲੋਕਾਂ ਦਾ ਰੁਝਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।