17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਕਿਸਾਨ ਜਥੇਬੰਦੀ ਹਰ ਕੁਰਬਾਨੀ ਲਈ ਤਿਆਰ ਬਰ ਤਿਆਰ-ਧਨੇਰ

ਅਜੀਤ ਡੈਸਕ 21-07-2025
ਜੋਧਾਂ, 20 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਲੁਧਿਆਣਾ ਜ਼ਿਲ੍ਹੇ 'ਚ ਲੈਂਡ ਪੂਲਿੰਗ ਪਾਲਿਸੀ ਜੋ ਗਲਾਡਾ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਖ਼ਿਲਾਫ਼ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਆਖ਼ਰੀ ਦਮ ਤੱਕ ਲੜੇਗੀ ਅਤੇ ਹਰ ਕੁਰਬਾਨੀ ਦੇ ਕੇ ਲੈਂਡ ਪੂਲਿੰਗ ਪਾਲਿਸੀ ਦਾ ਮੂੰਹ ਮੋੜੇਗੀ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਦੋਲੋਂ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕੀਤਾ | ਭਾਰਤੀ ਕਿਸਾਨ ਯੂਨੀਅਨ ਵਲੋ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ | ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਵੱਖ-ਵੱਖ ਪਿੰਡਾਂ ਅੰਦਰ ਹੋਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੁਧਿਆਣਾ ਜ਼ਿਲ੍ਹੇ 'ਚ ਲੈਂਡ ਪੂਿਲੰਗ ਨੀਤੀ ਤਹਿਤ ਕਿਸਾਨਾਂ ਦੀ ਉਪਜਾਊ ਹਜ਼ਾਰਾਂ ਏਕੜ ਜ਼ਮੀਨ ਹਥਿਆਈ ਜਾ ਰਹੀ ਹੈ ਅਤੇ ਇਸ ਨੀਤੀ ਤਹਿਤ ਪੰਜਾਬ ਸਰਕਾਰ ਪੂਰੇ ਪੰਜਾਬ 'ਚੋਂ ਜ਼ਮੀਨ ਹਥਿਆ ਕੇ ਕਿਸਾਨਾਂ ਨੂੰ ਤਾਂ ਬਰਬਾਦ ਕਰੇਗੀ ਹੀ ਪਰ ਸਭ ਤੋਂ ਵੱਧ ਅਸਰ ਪੰਜਾਬ ਦੇ ਪੇਂਡੂ ਦਲਿਤ ਮਜ਼ਦੂਰਾਂ 'ਤੇ ਪਵੇਗਾ, ਜਿੰਨ੍ਹਾਂ ਦਾ ਇੰਨ੍ਹਾਂ ਖੇਤਾਂ 'ਚ ਮਜ਼ਦੂਰੀ ਕਰਕੇ ਪੇਟ ਪਲਦਾ ਸੀ | ਇਸ ਤਰ੍ਹਾਂ ਕਿਸਾਨ ਤੇ ਮਜ਼ਦੂਰ ਦੋਨੋਂ ਬਰਬਾਦ ਹੋਣਗੇ | ਆਪਣੇ ਸੰਬੋਧਨ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਦੱਸਿਆ ਕਿ ਵੱਡੇ ਕਾਰਪੋਰੇਟਾਂ ਤੇ ਲੈਂਡ ਮਾਫ਼ੀਏ ਨਾਲ ਘਿਓ ਖਿਚੜੀ ਹੋਈ ਪੰਜਾਬ ਸਰਕਾਰ ਪੰਜਾਬ ਨੂੰ ਬਰਬਾਦ ਕਰਨ 'ਤੇ ਤੁਲੀ ਹੈ, ਜਿਸ ਖ਼ਿਲਾਫ਼ ਤਕੜੇ ਸੰਘਰਸ਼ ਦੀ ਤਿਆਰੀ ਲਈ ਪਿੰਡ ਦਾਖਾ ਵਿਖੇ ਅੱਜ 19 ਜੁਲਾਈ ਨੂੰ ਪੀੜ੍ਹਤ ਕਿਸਾਨਾਂ ਦੀ ਵੱਡੀ ਮੀਟਿੰਗ ਰੱਖੀ ਗਈ ਹੈ, ਜਿਸ ਨੂੰ ਸੂਬਾਈ ਆਗੂ ਸੰਬੋਧਨ ਕਰਨਗੇ | ਇਸ ਸਮੇਂ ਆਪਣੇ ਸੰਬੋਧਨ 'ਚ ਕਿਸਾਨ ਆਗੂਆਂ ਅਜੀਤ ਸਿੰਘ ਧਾਂਦਰਾ, ਸੰਦੀਪ ਸਿੰਘ ਦੋਲੋਂ, ਰਣਵੀਰ ਸਿੰਘ ਰੁੜਕਾ, ਗੁਰਪ੍ਰੀਤ ਸਿੰਘ ਲਲਤੋਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਇਸ ਲੋਕ ਵਿਰੋਧੀ ਪਾਲਿਸੀ ਖ਼ਿਲਾਫ਼ 30 ਜੁਲਾਈ ਨੂੰ ਇਲਾਕੇ ਦੇ ਪੀੜ੍ਹਤ ਪਿੰਡਾਂ 'ਚ ਪੰਜਾਬ ਸਰਕਾਰ ਖ਼ਿਲਾਫ਼ ਟਰੈਕਟਰ ਮਾਰਚ ਕੀਤੇ ਜਾਣਗੇ |
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸਿੱਧਵਾਂ ਖੁਰਦ 'ਚ 27 ਐੱਨ. ਸੀ. ਸੀ. ਨਵੇਂ ਕੈਡਿਟਾਂ ਦਾ ਦਾਖ਼ਲਾ ਅਗਲੀ ਖ਼ਬਰ ਮਾਂ ਨੈਣਾਂ ਦੇਵੀ ਮੰਦਰ ਵਿਖੇ ਲੰਗਰਾਂ ਦੀ ਸੇਵਾ ਲਈ ਰਸਦ ਸਮੱਗਰੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।