ਹੰਬੜਾਂ, 20 ਜੁਲਾਈ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਪਾਣੀ ਦੀ ਨਿਕਾਸੀ ਲਈ ਬਣਾਏ ਜਾ ਰਹੇ ਵਿਸ਼ਾਲ ਆਧੁਨਿਕ ਛੱਪੜ ਦੇ ਦੂਜੇ ਪਾਰਟੀਸ਼ਨ ਦਾ ਕੰਮ ਸਮੂਹ ਗ੍ਰਾਮ ਪੰਚਾਇਤ ਦੀ ਦੇਖ-ਰੇਖ ਹੇਠ ਮੁਕੰਮਲ ਕੀਤਾ ਗਿਆ | ਇਸ ਦੌਰਾਨ ਕੀਤੇ ਗਏ ਕੰਮ ਦਾ ਸਮੂਹ ਗ੍ਰਾਮ ਪੰਚਾਇਤ ਵਲੋਂ ਜਾਇਜ਼ਾ ਲਿਆ ਗਿਆ ਤੇ ਮਸ਼ੀਨ ਆਪਰੇਟਰ ਗਗਨਦੀਪ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਰਪੰਚ ਚਰਨ ਸਿੰਘ ਗੁਰੂ ਨੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਪੰਚਾਇਤ ਨੂੰ ਦਿੱਤੇ ਜਾ ਰਹੇ ਭਰਪੂਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਸੰਗੋਵਾਲ ਵਲੋਂ ਜਿੱਥੇ ਸਮੁੱਚੇ ਹਲਕੇ ਗਿੱਲ ਵਿਚ ਵੱਡੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੰਬੜਾਂ ਦੇ ਵਿਕਾਸ ਲਈ ਉਨ੍ਹਾਂ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਹੰਬੜਾਂ ਦੇ ਰਹਿੰਦੇ ਅਧੂਰੇ ਵਿਕਾਸ ਕੰਮਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ | ਇਸ ਸਮੇਂ ਪੰਚ ਗੁਰਚਰਨ ਸਿੰਘ ਬਾਠ, ਪੰਚ ਅਜੀਤ ਸਿੰਘ ਢਿੱਲੋਂ, ਪੰਚ ਸੁਖਜੀਤ ਸਿੰਘ ਬਾਠ, ਪੰਚ ਖੁਸ਼ਪ੍ਰੀਤ ਸਿੰਘ, ਪੰਚ ਹਰਜਿੰਦਰ ਸਿੰਘ, ਬਲਵੀਰ ਸਿੰਘ ਧਾਲੀਵਾਲ, ਲਵਲੀ ਸ਼ਰਮਾ, ਰਾਜੂ ਗੁਪਤਾ, ਬਲਦੇਵ ਸਿੰਘ ਧਾਲੀਵਾਲ, ਜਸਵੀਰ ਸਿੰਘ ਰਾਣਾ, ਜਸਵੀਰ ਸਿੰਘ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |