ਜਗਰਾਉਂ, 20 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਬਦਲਾਅ ਦਾ ਲਾਰਾ ਲਗਾ ਕੇ ਸੱਤ੍ਹਾ ਵਿਚ ਆਈ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਪੁਲਿਸ ਸਟੇਟ ਵਿਚ ਬਦਲਕੇ ਮਜ਼ਦੂਰ-ਕਿਸਾਨ ਜਥੇਬੰਦੀਆਂ ਅਤੇ ਖਾਸ ਕਰਕੇ ਦਲਿਤ ਮਜ਼ਦੂਰਾਂ ਦੀ ਨੁਮਾਇੰਦਾ ਜਥੇਬੰਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਉੱਪਰ ਅਣਐਲਾਨੀ ਪਾਬੰਦੀ ਲਾ ਕੇ ਜਨਤਕ ਸਰਗਰਮੀਆਂ 'ਤੇ ਰੋਕ ਲਾ ਦਿੱਤੀ ਹੈ | ਇਸ ਅਣਐਲਾਨੀ ਐਮਰਜੈਂਸੀ ਖਿਲਾਫ਼ ਰੋਸ ਜਾਹਿਰ ਕਰਦਿਆਂ ਮਜ਼ਦੂਰ ਜਥੇਬੰਦੀ ਵਲੋਂ ਜਗਰਾਉਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਚੇਤਨਾ ਰੈਲੀ ਕੱਢੀ | ਇਸ ਮੌਕੇ ਭਗਵੰਤ ਮਾਨ ਹਕੂਮਤ ਦੇ ਇਸ ਲੋਕ ਵਿਰੋਧੀ ਹੱਲੇ ਵਿਰੁੱਧ ਪੰਜਾਬ ਦੀਆਂ ਜੂਝਾਰੂ ਮਜ਼ਦੂਰ-ਕਿਸਾਨ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ 'ਚ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ ਗਿਆ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ 20 ਮਈ ਨੂੰ ਸੰਗਰੂਰ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬੇਗ਼ਮਪੁਰਾ ਵਸਾਉਣ ਜਾਂਦੇ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਝੂਠੇ ਕੇਸ ਦਰਜ ਕਰਕੇ ਗਿ੍ਫਤਾਰ ਕਰ ਲਿਆ ਗਿਆ ਸੀ, ਸਰਕਾਰ ਨੇ ਸੰਘਰਸ਼ ਦੇ ਦਬਾਅ ਤਹਿਤ ਮੀਟਿੰਗ ਸੱਦੀ ਅਤੇ ਵਾਅਦਾ ਕੀਤਾ ਕਿ ਸਾਰੇ ਗਿ੍ਫ਼ਤਾਰ ਮਜ਼ਦੂਰਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇਗਾ ਪਰ ਸਰਕਾਰ ਨੇ ਵਾਅਦੇ ਮੁਤਾਬਿਕ ਸਾਰੇ ਮਜ਼ਦੂਰਾਂ ਦੀ ਰਿਹਾਈ ਨਹੀਂ ਕੀਤੀ ਤੇ ਅਜੇ ਵੀ ਪਿੰਡ ਸ਼ਾਦੀਹਰੀ ਦੇ ਮਜ਼ਦੂਰਾਂ ਜੇਲ੍ਹੀਂ ਬੰਦ ਹਨ | ਇਸ ਤੋਂ ਇਲਾਵਾ ਮਜ਼ਦੂਰ ਆਗੂ ਬਿੱਕਰ ਸਿੰਘ ਹੱਥੋਆ ਅਤੇ ਵਿਦਿਆਰਥੀ ਆਗੂ ਕਮਲਦੀਪ ਕੌਰ ਨੂੰ ਵੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਜੇਲ੍ਹੀ ਬੰਦ ਕਰ ਦਿੱਤਾ ਹੈ | ਇਸ ਸਮੇਂ ਕੁਲਵੰਤ ਸਿੰਘ ਸੋਨੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਜਸਵੀਰ ਕੌਰ, ਕੁਲਦੀਪ ਕੌਰ, ਰਮਨਦੀਪ ਕੌਰ, ਪਰਮਜੀਤ ਕੌਰ, ਭਜਨ ਕੌਰ, ਰਾਜ ਕੌਰ, ਬਿਮਲਾ ਕੌਰ, ਮਿੰਦੀ ਕੌਰ, ਭਜਨ ਕੌਰ, ਬੱਬਲੀ ਕੌਰ, ਰਾਜਵਿੰਦਰ ਕੌਰ, ਗੋਗੀ ਕੌਰ, ਕਮਲਾ ਕੌਰ, ਲਵੀ ਸਿੰਘ, ਰਾਣਾ ਸਿੰਘ, ਕੌਰਾ ਸਿੰਘ, ਗੋਰਾ ਸਿੰਘ, ਕਾਲੀ ਸਿੰਘ, ਬੱਬਾ