17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪਿੰਡ ਬਾਣੀਏਵਾਲ ਵਾਸੀਆਂ ਨੇ ਕੈਪਟਨ ਸੰਦੀਪ ਸੰਧੂ ਦਾ ਕੀਤਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 21-07-2025
ਹੰਬੜਾਂ, 20 ਜੁਲਾਈ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਬਾਣੀਏਵਾਲ ਵਿਖੇ ਹਲਕਾ ਦਾਖਾ ਕਾਂਗਰਸ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਹਲਕਾ ਦਾਖਾ ਵਿਚ ਕੀਤੇ ਵੱਡੇ ਵਿਕਾਸ ਕੰਮਾਂ ਤੇ ਨਿਭਾਈ ਜਾ ਰਹੀ ਚੰਗੀ ਕਾਰਗੁਜ਼ਾਰੀ ਲਈ ਉਨ੍ਹਾਂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਜਥੇਦਾਰ ਮੇਵਾ ਸਿੰਘ, ਕੇਹਰ ਸਿੰਘ, ਪ੍ਰੀਤਮ ਸਿੰਘ ਤੇ ਹੋਰ ਪਿੰਡ ਵਾਸੀਆਂ ਵਲੋਂ ਕੈਪਟਨ ਸੰਦੀਪ ਸੰਧੂ ਨੂੰ ਲੋਈ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਹੁੰਚੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ, ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ, ਸਾਬਕਾ ਸਰਪੰਚ ਜਗੀਰ ਸਿੰਘ ਵਲੀਪੁਰ, ਸਾਬਕਾ ਸਰਪੰਚ ਬਲਵੰਤ ਸਿੰਘ ਰਾਣਕੇ, ਸਾਬਕਾ ਸਰਪੰਚ ਕਰਮ ਸਿੰਘ ਭਰੋਵਾਲ, ਸਰਪੰਚ ਕੁਲਵਿੰਦਰ ਸਿੰਘ ਰਾਣਕੇ, ਪ੍ਰਧਾਨ ਗੁਰਮੀਤ ਸਿੰਘ ਪੁੜੈਣ, ਸਾਬਕਾ ਸਰਪੰਚ ਸੁਖਮਿੰਦਰ ਸਿੰਘ ਟੋਨੀ ਨੂੰ ਵੀ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਕੈਪਟਨ ਸੰਧੂ ਨੇ ਦਿੱਤੇ ਮਾਣ-ਸਨਮਾਨ ਲਈ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਵਿਚ ਪਹਿਲਾਂ ਵੀ ਸਰਬਪੱਖੀ ਵਿਕਾਸ ਤੇ ਲੋਕ ਸੇਵਾ ਲਈ ਸਮਰਪਿਤ ਸਨ ਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਰਹਿਣਗੇ | ਇਸ ਸਮੇਂ ਸਾਬਕਾ ਸਰਪੰਚ ਅਲਬੇਲ ਸਿੰਘ, ਜਗਮਿੰਦਰ ਸਿੰਘ ਗਰਚਾ, ਰੇਸ਼ਮ ਸਿੰਘ ਗਰਚਾ, ਨੰਬਰਦਾਰ ਗੁਰਮੀਤ ਸਿੰਘ, ਜੀਤਾ ਪੁੜੈਣ, ਹਰਮੇਲ ਸਿੰਘ, ਸੁਖਦੇਵ ਸਿੰਘ, ਭਗਵਾਨ ਸਿੰਘ, ਸੁੱਚਾ ਸਿੰਘ, ਮਾ. ਸਤਨਾਮ ਸਿੰਘ, ਗੁਰਦੀਪ ਸਿੰਘ ਲਾਡੀ, ਸੁਖਦੇਵ ਸਿੰਘ ਬੱਬੀ, ਪ੍ਰੀਤਮ ਸਿੰਘ, ਗੁਰਬਚਨ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਜੀਤ ਕੌਰ ਪੂਨੀਆ ਬਣੇ ਸੇਵਾ ਸੁਸਾਇਟੀ ਬੰਗਾ ਦੇ ਸਲਾਹਕਾਰ <br/> ਅਗਲੀ ਖ਼ਬਰ ਮੰਡੀ ਮੁੱਲਾਂਪੁਰ ਈਸਟਵੁੱਡ ਸਕੂਲ 'ਚ ਵਿਦਿਆਰਥੀਆਂ ਦਾ ਪਾਵਰ ਪੁਆਇੰਟ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।