17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਰਕਾਰ ਬਿਜਲੀ ਅਧਿਕਾਰੀ ਅਤੇ ਸਹਾਇਕ ਕਰਮਚਾਰੀਆਂ ਦੀ ਭਰਤੀ ਕਰੇ-ਸਵਰਨ ਸਿੰਘ

ਅਜੀਤ ਡੈਸਕ 21-07-2025
ਲੁਧਿਆਣਾ, 20 ਜੁਲਾਈ (ਜਤਿੰਦਰ ਭੰਬੀ)-ਵਰਕਰ ਫੈਡਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ. ਐਂਡ ਪੀ.ਐਸ.ਟੀ.ਸੀ.ਐਲ. ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪਾਵਰਕਾਮ ਟਰਾਂਸਕੋ ਦਾ ਕੰਮ ਰੱਬ ਆਸਰੇ ਹੀ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿਚ ਕਾਮਿਆਂ ਦੀ ਘਾਟ ਹੋਣ ਕਾਰਨ ਲੋਕਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਕਈ ਵਾਰ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਐਲ.ਐਮ. ਅਤੇ ਏ.ਐਲ.ਐਮ. ਦੀ ਰੈਗੂਲਰ ਭਰਤੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕਾਮਿਆਂ ਦੀ ਘਾਟ ਹੋਣ ਕਰਕੇ ਖਪਤਕਾਰਾਂ ਨੂੰ ਸਹੀ ਸਪਲਾਈ ਨਹੀਂ ਮਿਲ ਰਹੀ | ਇਸ ਨੂੰ ਲੈ ਕੇ ਕਈ ਵਾਰ ਪਾਵਰਕਾਮ ਅਤੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਚੁੱਕੇ ਹਾਂ | ਸਬੰਧਿਤ ਵਿਭਾਗ ਅਤੇ ਮੁੱਖ ਮੰਤਰੀ ਦੇ ਧਿਆਨ ਵਿਚ ਹੁੰਦੇ ਹੋਏ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਕਰਕੇ ਪਾਵਰਕਾਮ ਵਿਚ ਭਰਤੀ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਬੇਰੁਜ਼ਗਾਰੀ ਵਿਚ ਵਾਧਾ ਹੋ ਰਿਹਾ ਹੈ, ਜਿਸ ਨੂੰ ਲੈ ਕੇ ਸਿੱਧੇ ਤੌਰ 'ਤੇ ਸਬੰਧਿਤ ਵਿਭਾਗ ਤੇ ਮੁੱਖ ਮੰਤਰੀ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਲਗਾ ਕੇ ਬਣਾਏ ਗਏ ਸਬ ਸਟੇਸ਼ਨਾਂ ਵਿਚ ਆਪੇ੍ਰਟਰਾਂ ਦੀ ਘਾਟ ਹਮੇਸ਼ਾ ਰੜਕਦੀ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਆਪ੍ਰੇਟਰ ਨਾ ਹੋਣ ਕਰਕੇ ਸਬ ਸਟੇਸ਼ਨਾਂ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ 'ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਕਈ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਮੌਕੇ ਬਲਦੇਵ ਸਿੰਘ, ਦਲਜੀਤ ਸਿੰਘ, ਚਰਨਜੀਤ ਚੰਨੀ, ਹਰਬੰਸ ਭੋਲਾ, ਸੰਜੀਵਨ ਤਿਵਾੜੀ ਅਤੇ ਹੋਰ ਮੁਲਾਜ਼ਮ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਨਕਲੀ ਸੀ. ਆਈ. ਡੀ. ਅਧਿਕਾਰੀਆਂ ਨੇ ਕਾਰੋਬਾਰੀ ਨੂੰ ਲੁੱਟਿਆ ਅਗਲੀ ਖ਼ਬਰ ਮੈਰੀ ਮਿੰਟ ਸਕੂਲ ਵਿਖੇ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।