ਸਾਹਨੇਵਾਲ/ਕੁਹਾੜਾ, 20 ਜੁਲਾਈ (ਅਮਰਜੀਤ ਸਿੰਘ ਮੰਗਲੀ/ਸੰਦੀਪ ਸਿੰਘ ਕੁਹਾੜਾ)-ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਮੋਹਾਲੀ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ¢ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਚੇਅਰਮੈਨ ਬਰਸਟ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਵੱਲੀ ਨਜ਼ਰ ਪੈਣ ਨਾਲ ਕਿਸਾਨਾਂ ਦੀ ਮੰਗ ਨੂੰ ਬੂਰ ਪਿਆ ਹੈ¢ ਉਨ੍ਹਾਂ ਕਿਹਾ ਕਿ ਸਾਹਨੇਵਾਲ ਅਤੇ ਖਾਸੀ ਕਲਾਂ ਦੀਆਂ ਦਾਣਾ ਮੰਡੀਆਂ ਵਿਚ ਸ਼ੈੱਡ ਬਣਾਉਣ ਦੀ ਮਨਜ਼ੂਰੀ ਦੇਣ ਨਾਲ ਕਿਸਾਨਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ¢ਇਸ ਤੋਂ ਇਲਾਵਾ ਕੈਬਨਿਟ ਮੰਤਰੀ ਮੁੰਡੀਆਂ ਵਲੋਂ ਐੱਲ. ਸੀ. ਰੋਡ ਤੋਂ ਮੁੰਡੀਆਂ ਖ਼ੁਰਦ ਪਿੰਡ ਦੇ ਰੋਡ ਨੂੰ ਚੌੜਾ ਅਤੇ ਮਜ਼ਬੂਤ ਬਣਾਉਣ ਅਤੇ ਹਲਕੇ ਦੀਆਂ ਹੋਰ ਬਹੁਤ ਸਾਰੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਹਰੀ ਝੰਡੀ ਦੇਣ ਲਈ ਵੀ ਕਿਹਾ¢ ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਪਿੰਡਾ ਦੇ ਵਿਕਾਸ ਲਈ ਵਚਨਬੱਧ ਹੈ¢ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਮੰਡੀਆਂ ਦੇ ਸ਼ੈੱਡ ਅਤੇ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਹੋਣਗੇ¢