ਚੌਂਕੀਮਾਨ, 20 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਖੰਜਰਵਾਲ ਵਿਖੇ ਸਾਬਕਾ ਸਰਪੰਚ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਤੇ ਸਰਪੰਚ ਜਗਵਿੰਦਰ ਸਿੰਘ ਖੰਜਰਵਾਲ ਦੀ ਅਗਵਾਈ ਵਿਚ ਇੱਕਠੇ ਹੋਏ ਨਗਰ ਨਿਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆ ਵਿਰੁੱਧ ਚਲਾਈ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਸਮਾਗਮ ਕਰਵਾਇਆ, ਜਿਸ ਵਿਚ 'ਆਪ' ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ, ਮਾਡਲ ਥਾਣਾ ਦਾਖਾ ਦੇ ਐੱਸ.ਐੱਚ.ਓ. ਹਮਰਾਜ ਸਿੰਘ ਚੀਮਾ ਤੇ ਹਲਕਾ ਦਾਖਾ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮਾਜਰੀ ਸਾਬਕਾ ਸਰਪੰਚ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਡਾ. ਕੰਵਲ ਨੈਨ ਸਿੰਘ ਕੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹੀ ਡੱਕਿਆ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਨਾਜਾਇਜ਼ ਬਣਾਈਆਂ ਜਾਇਦਾਦਾਂ 'ਤੇ ਬਲਡੋਜ਼ਰ ਚਲਾਇਆ ਜਾ ਰਿਹਾ ਹੈ | ਜਿਸ ਨਾਲ ਸੂਬੇ ਵਿਚ ਨਸ਼ੇ ਨੂੰ ਠੱਲ੍ਹ ਪਈ ਹੈ ਤੇ ਲੋਕ ਸਰਕਾਰ ਦੁਬਾਰਾ ਚਲਾਈ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਦੀ ਸ਼ਲਾਘਾ ਕਰ ਰਹੇ ਹਨ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰ ਰਹੇ ਹਨ | ਇਸ ਮੌਕੇ ਐੱਸ.ਐੱਚ.ਓ. ਹਮਰਾਜ ਸਿੰਘ ਚੀਮਾ ਨੇ ਕਿਹਾ ਕਿ ਨਸ਼ਾ ਖ਼ਤਮ ਕਰਨ ਲਈ ਲੋਕਾਂ ਦਾ ਸਾਥ ਜ਼ਰੂਰੀ ਹੈ ਤੇ ਲੋਕ ਪੁਲਿਸ ਨੂੰ ਨਸ਼ਾ ਤਸਕਰਾਂ ਦੇ ਨਾਂਅ ਦੇਣ ਤਾਂ ਜੋ ਉਨ੍ਹਾਂ ਨੂੰ ਫੜ੍ਹ ਕੇ ਸਜ਼ਾਵਾਂ ਦਿਵਾਈਆਂ ਜਾ ਸਕਣ | ਇਸ ਮੌਕੇ ਸਾਬਕਾ ਸਰਪੰਚ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਤੇ ਸਰਪੰਚ ਜਗਵਿੰਦਰ ਸਿੰਘ ਖੰਜਰਵਾਲ ਨੇ ਡਾ. ਕੰਵਲ ਨੈਨ ਸਿੰਘ ਕੰਗ ਤੇ ਐੱਸ.ਐੱਚ.ਓ. ਹਮਰਾਜ ਸਿੰਘ ਚੀਮਾਂ ਨੂੰ ਨਗਰ ਨਿਵਾਸੀਆਂ ਵਲੋਂ ਭਰੋਸਾ ਦਿਵਾਇਆ ਕਿ ਉਹ ਪੁੁਲਿਸ ਨੂੰ ਹਰ ਸਹਿਯੋਗ ਦੇਣਗੇ | ਇਸ ਮੌਕੇ ਰਣਧੀਰ ਸਿੰਘ, ਸਾਬਕਾ ਪੰਚ ਹਰਪ੍ਰੀਤ ਸਿੰਘ, ਪਾਲ ਫੌਜੀ, ਨੰਬਰਦਾਰ ਮਨਜਿੰਦਰ ਸਿੰਘ, ਨੰਬਰਦਾਰ ਦਰਸਨ ਸਿੰਘ, ਡਾ. ਹਰਜੀਤ ਸਿੰਘ, ਡਾ. ਪ੍ਰੀਤਮ ਸਿੰਘ, ਹਰਨੇਕ ਸਿੰਘ, ਬਲਜੀਤ ਸਿੰਘ, ਅਮਰ ਸਿੰਘ, ਸਵਰਨ ਸਿੰਘ, ਚਰਨਜੀਤ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ, ਮੇਵਾ ਸਿੰਘ, ਹਰਨੇਕ ਸਿੰਘ ਫੌਜੀ, ਸੁਖਵਿੰਦਰ ਸਿੰਘ, ਸੁਰਜਨ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |