ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਐਲਾਨੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ 22 ਜੁਲਾਈ ਦਿਨ ਮੰਗਲਵਾਰ ਨੂੰ ਡੀ.ਸੀ. ਦਫ਼ਤਰ ਲੁਧਿਆਣਾ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜਪੁਰਾ, ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਪਿ੍ਤਪਾਲ ਸਿੰਘ ਬਾਘਾ ਦਫ਼ਤਰ ਇੰਚਾਰਜ ਨੇ ਆਖਿਆ ਕਿ ਇਸ 22 ਜੁਲਾਈ ਦੇ ਧਰਨੇ ਸਬੰਧੀ ਵਿਧਾਨ ਸਭਾ ਹਲਕਾ ਰਾਏਕੋਟ ਅੰਦਰ ਪਿੰਡ-ਪਿੰਡ ਪੱਧਰ 'ਤੇ ਲਾਮਬੰਦੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਆਖਿਆ ਕਿ ਅਕਾਲੀ ਵਰਕਰਾਂ ਵਿਚ ਇਸ ਧਰਨੇ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਲੁਧਿਆਣਾ ਧਰਨੇ ਲਈ ਜਾਣ ਵਾਲਾ ਕਾਫ਼ਲਾ ਸਵੇਰੇ 8 ਵਜੇ ਨਗਰ ਕੌਂਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ ਦੇ ਗ੍ਰਹਿ ਸਥਾਨ ਰਾਏਕੋਟ ਤੋਂ ਬੱਸਾਂ, ਕਾਰਾਂ ਦੇ ਰੂਪ ਵਿਚ ਰਵਾਨਾ ਹੋਵੇਗਾ | ਇਸ ਮੌਕੇ ਕਰਮਜੀਤ ਸਿੰਘ ਨੱਥੋਵਾਲ, ਪੀ.ਏ. ਕਮਲਜੀਤ ਸਿੰਘ ਢਿੱਲੋਂ, ਦਲਵੀਰ ਸਿੰਘ ਲਤਾਲਾ, ਗੁਰਜੀਤ ਜੰਡ ਹਾਜ਼ਰ ਸਨ |