ਹਠੂੂਰ, 21 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸੱਚਖੰਡਵਾਸੀ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ 103ਵੇਂ ਜਨਮ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਨਗਰ ਪਿੰਡ ਮਾਣੂੰਕੇ ਵਿਖੇ ਮੌਜੂਦਾ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਚੱਲੇ 5 ਰੋਜ਼ਾ ਮਹਾਨ ਧਾਰਮਿਕ ਸਮਾਗਮ ਦੀ ਸਮਾਪਤੀ ਉਪਰੰਤ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਇੰਨ੍ਹਾਂ ਸਮਾਗਮਾਂ 'ਚ ਸ਼ਮੂਲੀਅਤ ਕਰਨ ਵਾਲੇ ਪੰਜ ਪਿਆਰਿਆਂ, ਪੰਜ ਨਿਸ਼ਾਨ ਸਾਹਿਬ ਵਾਲੇ ਸਿੰਘਾਂ, ਸਮੂਹ ਮਹਾਂਪੁਰਸ਼ਾਂ, ਸਿੰਘ ਸਾਹਿਬ, ਰਾਜਨੀਤਿਕ, ਧਾਰਮਿਕ ਸਖਸ਼ੀਅਤਾਂ, ਪਾਠੀ ਸਿੰਘਾਂ, ਬਹਿੰਗਮਾਂ, ਰਾਗੀ ਜਥੇ, ਢਾਡੀ, ਕਵੀਸ਼ਰ, ਬੁਲਾਰੇ, ਸਮੂਹ ਸੇਵਾਦਾਰਾਂ, ਸੰਗਤਾਂ, ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਸਮੂਹ ਪੰਚਾਇਤ, ਸਮੂਹ ਨਗਰ ਵਾਸੀ, ਸਮੂਹ ਇਲਾਕਾ ਨਿਵਾਸੀਆਂ ਦਾ ਇੰਨ੍ਹਾਂ ਸਮਾਗਮਾਂ 'ਚ ਸ਼ਾਮਿਲ ਹੋ ਕੇ ਤਨ, ਮਨ ਨਾਲ ਸੇਵਾ ਸਿਮਰਨ ਕਰਨ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |