26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਚੰਗੇ ਟਕਸਾਲੀ ਅਕਾਲੀਆਂ ਨੂੰ ਹਲਕੇ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣ-ਗੁਰਜੀਤ ਲਤਾਲਾ <br/>

ਅਜੀਤ ਡੈਸਕ 22-07-2025
ਅਹਿਮਦਗੜ੍ਹ, 21 ਜੁਲਾਈ (ਰਵਿੰਦਰ ਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਲਤਾਲਾ ਨੇ ਕਿਹਾ ਕਿ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ 'ਚ ਹਵਾ ਚੱਲਣੀ ਸ਼ੁਰੂ ਹੋ ਚੁੱਕੀ ਹੈ¢ ਜੇਕਰ ਹਾਈਕਮਾਂਡ ਵਲੋਂ ਸਾਫ਼-ਸੁਥਰੇ ਅਕਸ ਵਾਲੇ ਟਕਸਾਲੀ ਅਕਾਲੀਆਂ ਨੂੰ ਹਲਕੇ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਪੂਰੇ ਪੰਜਾਬ ਵਿਚ ਹਨ੍ਹੇਰੀ ਆ ਜਾਵੇਗੀ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਜਾਵੇਗੀ¢ ਗੁਰਜੀਤ ਲਤਾਲਾ ਨੇ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ 22 ਜੁਲਾਈ ਨੂੰ ਜੋ ਅਕਾਲੀ ਦਲ ਵਲੋਂ ਲੈਂਡ ਪੁਲਿੰਗ ਦੈ ਵਿਰੋਧ ਵਿਚ ਧਰਨਾ ਦਿੱਤਾ ਜਾ ਰਿਹਾ ਹੈ, ਉਸ ਵਿਚ ਹਲਕਾ ਦਾਖਾ ਤੋਂ ਵੱਡਾ ਜਥਾ ਇਸ ਵਿਚ ਸ਼ਾਮਲ ਹੋਣ ਲਈ ਜਾਵੇਗਾ¢ ਜਿਸ ਦੇ ਲਈ ਸਾਡੇ ਵਲੋਂ ਹਲਕਾ ਦਾਖਾ ਦੇ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ¢ ਗੁਰਜੀਤ ਲਤਾਲਾ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਜੋ 'ਜੰਗ ਜ਼ਮੀਨ ਦੀ' ਸ਼ੁਰੂ ਕੀਤੀ ਹੈ, ਉਹ ਕਾਮਯਾਬ ਹੋਵੇਗੀ ਕਿਉਂਕਿ ਪੰਜਾਬ ਦੇ ਲੋਕ ਹੁਣ ਲੈਂਡਿੰਗ ਦੇ ਵਿਰੋਧ ਵਿਚ ਆ ਗਏ ਸਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਜੋ ਸੰਘਰਸ਼ ਸ਼ੁਰੂ ਕੀਤਾ ਹੈ, ਉਸ ਵਿਚ ਲੋਕ ਸ਼ਾਮਲ ਹੋ ਰਹੇ ਹਨ¢

ਪਿਛਲੀ ਖ਼ਬਰ ਟਰੱਕ-ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ, ਚਾਲਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕਿਸਾਨਾਂ ਦੇ ਉਜਾੜੇ ਦਾ ਸੰਕੇਤ-'ਲੈਂਡ ਪੂਲਿੰਗ ਨੀਤੀ' ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਡੀ.ਸੀ. ਦਫ਼ਤਰ ਧਰਨਾ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।