ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਕਰਵਾਏ ਜਾਣ ਵਾਲੇ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਬਰਸੀ ਸਮਾਗਮ ਵਿਚ ਪਾਠ ਕਰਨ ਵਾਲੇ ਪਾਠੀ ਸਿੰਘਾਂ ਦੇ ਵਸਤਰਾਂ ਲਈ ਆਸਣ ਸਾਹਿਬ ਨਾਨਕਸਰ ਵਿਖੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ 3500 ਮੀਟਰ ਕੱਪੜਾ ਭੇਟ ਕੀਤਾ ਗਿਆ | ਇਸ ਤੋਂ ਇਲਾਵਾ ਬਰਸੀ ਸਮਾਗਮ ਨੂੰ ਦੇਖਦਿਆਂ ਅਸਥਾਨ ਵਿਖੇ ਰੰਗ ਰੋਗਨ, ਸਫ਼ਾਈ, ਦਰਸ਼ਨੀ ਡਿਉਢੀ ਦੀ ਸਫ਼ਾਈ ਆਦਿ ਦੀ ਵੀ ਸੇਵਾ ਕੀਤੀ ਜਾਵੇਗੀ | ਇਸ ਮੌਕੇ ਸੰਤ ਨਾਨਕਸਰ ਵਾਲਿਆਂ ਨੇ ਕਿਹਾ ਕਿ ਗ੍ਰੰਥੀ ਸਿੰਘ ਗੁਰੂ ਘਰ ਦੇ ਵਜ਼ੀਰ ਹੋਇਆ ਕਰਦੇ ਹਨ | ਇੰਨ੍ਹਾ ਦੀਆਂ ਸਹੂਲਤਾਂ ਪ੍ਰਤੀ ਖ਼ਿਆਲ ਰੱਖਣਾ ਸਾਡਾ ਨੈਤਿਕ ਫ਼ਰਜ਼ ਹੈ | ਇਸ ਮੌਕੇ ਗੁਰਜੀਤ ਸਿੰਘ ਕੈਲਪੁਰ, ਦਲੇਰ ਸਿੰਘ ਲੁਧਿਆਣਾ ਅਤੇ ਮਨਿੰਦਰ ਸਿੰਘ ਮੰਨੀ ਨੇ ਦੱਸਿਆ ਕਿ ਇਹ ਸਭ ਸੇਵਾਵਾਂ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਨੇ ਸ਼ੁਰੂ ਕੀਤੀਆਂ ਸਨ ਜੋ ਹੁਣ ਉਨ੍ਹਾਂ ਦੇ ਸਪੁੱਤਰ ਅਤੇ ਵਰੋਸਾਏ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਰੱਖੀਆਂ ਹੋਈਆਂ ਹਨ | ਇਸ ਮੌਕੇ ਰਣਜੀਤ ਸਿੰਘ ਡੱਲਾ, ਬਲਜੀਤ ਸਿੰਘ ਏ.ਐੱਸ.ਆਈ, ਅਵਤਾਰ ਸਿੰਘ ਬਿੱਟਾ ਲੁਧਿਆਣਾ, ਪਰਮਜੀਤ ਸਿੰਘ ਲੁਧਿਆਣਾ, ਅਸ਼ੋਕ ਕੁਮਾਰ ਜਗਰਾਉਂ, ਜਰਨੈਲ ਸਿੰਘ ਜੋਧਾਂ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |