ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਰੜਾਂ ਦੀਆਂ ਵਿਦਿਆਰਥਣਾਂ ਨੇ ਤੀਆਂ ਤੀਜ਼ ਦਾ ਵਿਰਾਸਤੀ ਤਿਉਹਾਰ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਵਿਦਿਆਰਥਣਾਂ ਵਲੋਂ ਤੀਆਂ ਦੇ ਤਿਉਹਾਰ ਸਬੰਧੀ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਲੜਕੀਆਂ ਵਲੋਂ ਗਿੱਧਾ, ਮਹਿੰਦੀ ਤੇ ਪੰਜਾਬੀ ਸੱਭਿਆਚਾਰਕ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਇਸ ਸਮੇਂ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਵਿਚ ਤਿਆਰ ਹੋ ਕੇ ਗਤੀਵਿਧੀਆਂ ਵਿਚ ਹਿੱਸਾ ਲਿਆ ਅਤੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਗੀਤ, ਬੋਲੀਆਂ ਪਾ ਕੇ ਖੂਬ ਰੰਗ ਬੰਨਿ੍ਹਆ | ਇਸ ਮੌਕੇ ਸਕੂਲ ਪਿ੍ੰਸੀਪਲ ਸਰਬਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਾਡੀ ਸੰਸਥਾ ਪੰਜਾਬੀ ਲੋਕ ਵਿਰਸੇ ਨਾਲ ਸਬੰਧਿਤ ਤਿਉਹਾਰਾਂ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੀ ਹੈ ਤਾਂ ਜੋ ਅਜੋਕੀ ਪੀੜ੍ਹੀ ਦੇ ਬੱਚਿਆਂ ਨੂੰ ਆਪਣੇ ਵਿਰਸੇ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਵਿਰਸੇ ਨਾਲ ਜੋੜਿਆ ਜਾ ਸਕੇ | ਇਸ ਮੌਕੇ ਵਾਈਸ ਪਿ੍ੰਸੀਪਲ ਰਜਿੰਦਰ ਕੌਰ ਮਾਨ, ਮੈਡਮ ਸੰਦੀਪ ਕੌਰ, ਮੈਡਮ ਖੁਸ਼ਦੀਪ ਕੌਰ, ਮੈਡਮ ਕੁਲਦੀਪ ਕੌਰ, ਮੈਡਮ ਰਣਜੀਤ ਕੌਰ, ਮੈਡਮ ਰਵਿੰਦਰ ਕੌਰ, ਮੈਡਮ ਇੰਦਰਪ੍ਰੀਤ ਕੌਰ, ਮੈਡਮ ਸਿਮਰਨਜੀਤ ਕੌਰ, ਮੈਡਮ ਪਰਮਜੀਤ ਕੌਰ, ਮੈਡਮ ਸਵਰਨ ਕੌਰ, ਮੈਡਮ ਸੰਦੀਪ ਕੌਰ ਗਹਿਲ, ਮੈਡਮ ਨਵਦੀਪ ਕੌਰ, ਮੈਡਮ ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ |