ਰਾਏਕੋਟ, 21 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਸੁਖਾਣਾ ਵਿਖੇ ਸਰਪੰਚ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਦੀਆਂ ਲਿੰਕ ਸੜਕਾਂ ਦੇ ਕਿਨਾਰਿਆਂ 'ਤੇ ਮਨਰੇਗਾ ਮਜ਼ਦੂਰਾਂ ਦੀ ਮਦਦ ਨਾਲ ਬੂਟੇ ਲਗਾਏ ਗਏ | ਇਸ ਮੌਕੇ ਸਰਪੰਚ ਮਨਜੀਤ ਸਿੰਘ ਸੁਖਾਣਾ ਨੇ ਆਖਿਆ ਕਿ ਵਾਤਾਵਰਨ ਮਨੁੱਖੀ ਜ਼ਿੰਦਗੀਆਂ ਦੀ ਅਸਲ ਹੋਂਦ ਹੈ, ਇਸ ਲਈ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਈ ਰੱਖਣਾ ਸਾਡਾ ਮੁੱਢਲਾ ਫਰਜ਼ ਬਣਦਾ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੂਟਿਆਂ ਦੀ ਸਾਂਭ-ਸੰਭਾਲ ਕਰਨ ਲਈ ਅੱਗੇ ਆਉਣ ਤਾਂ ਜੋ ਲਗਾਏ ਬੂਟਿਆਂ ਨੂੰ ਨਸ਼ਟ ਹੋਣ ਤੋਂ ਬਚਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਹਰਿਆਵਲ ਮੁਹਿੰਮ ਤਹਿਤ ਪਿੰਡ ਵਿਚ ਲਗਭਗ 700 ਬੂਟੇ ਲਗਾਏ ਜਾਣਗੇ ਤਾਂ ਜੋ ਵਾਤਾਵਰਨ ਦੇ ਸੰਤੁਲਿਨ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ | ਇਸ ਮੌਕੇ ਪੰਚ ਧਨਵੰਤ ਸਿੰਘ, ਪੰਚ ਕਿਰਨਜੀਤ ਕੌਰ, ਪੰਚ ਸੁਖਵਿੰਦਰ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਕਮਲਪ੍ਰੀਤ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਮਨਦੀਪ ਕੌਰ, ਰਾਜਦੀਪ ਕੌਰ, ਮਨਜੀਤ ਕੌਰ, ਅਮਰਜੀਤ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ |