26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਚੌਂਕੀਮਾਨ ਵਿਖੇ ਪ੍ਰਧਾਨ ਡਾ: ਤੇਜਪਾਲ ਸਿੰਘ ਗਿੱਲ ਨੇ ਵਿਕਾਸ ਦੇ ਕੰਮਾਂ ਸੰਬੰਧੀ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 22-07-2025
ਚੌਂਕੀਮਾਨ, 21 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਬਲਾਕ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ (ਹਲਕਾ ਦਾਖਾ ਦੇ ਯੂਥ ਪ੍ਰਧਾਨ) ਦੇ ਗ੍ਰਹਿ ਵਿਖੇ 'ਆਪ' ਦੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਡਾ: ਤੇਜਪਾਲ ਸਿੰਘ ਗਿੱਲ (ਚੇਅਰਮੈਨ ਪਨਗ੍ਰੇਨ ਪੰਜਾਬ ਸਰਕਾਰ) ਨੇ ਬਲਾਕ ਅਧੀਨ ਆਉਂਦੇ ਚਾਰ ਪਿੰਡ ਚੌਂਕੀਮਾਨ, ਕੁਲਾਰ, ਜੱਸੋਵਾਲ ਤੇ ਪੱਬੀਆਂ ਦੇ ਸਰਪੰਚ ਸਾਹਿਬਾਨਾਂ ਅਤੇ ਪਤਵੰਤੇ ਸੱਜਣਾ ਨਾਲ ਪਿੰਡਾਂ ਦੇ ਹੋਣ ਵਾਲੇ ਕੰਮਾਂ ਸਬੰਧੀ ਮੀਟਿੰਗ ਕੀਤੀ | ਇਸ ਮੌਕੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਤੇ ਬਲਾਕ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਨੇ ਪ੍ਰਧਾਨ ਡਾ: ਤੇਜਪਾਲ ਸਿੰਘ ਗਿੱਲ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ਡਾ: ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਦੀ ਅਗਵਾਈ ਵਿਚ ਹਲਕਾ ਦਾਖਾ ਦੀ ਨੁਹਾਰ ਬਦਲੀ ਜਾ ਰਹੀ ਹੈ ਤੇ ਪੰਜਾਬ ਸਰਕਾਰ ਵਲੋਂ ਹਲਕੇ ਦਾਖੇ ਦੇ 35 ਪਿੰਡਾਂ ਵਿਚ ਖੇਡ ਪਾਰਕਾਂ ਬਣਾਉਣ ਲਈ ਗ੍ਰਾਂਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡਾਂ ਵਿਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡ ਮੁਹੱਈਆ ਕਰਵਾ ਦਿੱਤੇ ਜਾਣਗੇ | ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਨੇ ਪ੍ਰਧਾਨ ਡਾ: ਤੇਜਪਾਲ ਸਿੰਘ ਗਿੱਲ ਨੂੰ ਅਪੀਲ ਕੀਤੀ ਕਿ ਉਹ ਪਿੰਡ ਚੌਂਕੀਮਾਨ, ਕੁਲਾਰ, ਜੱਸੋਵਾਲ ਤੇ ਪੱਬੀਆਂ ਦੇ ਵਿਕਾਸ ਕਾਰਜਾਂ ਲਈ ਜਲਦੀ ਗ੍ਰਾਂਟ ਜਾਰੀ ਕਰਵਾ ਕੇ ਦੇਣ ਤਾਂ ਜੋ ਪਿੰਡ ਵਿਚ ਵਿਕਾਸ ਕਾਰਜ ਪੂਰੇ ਕਰਵਾਏ ਜਾ ਸਕਣ | ਇਸ ਮੌਕੇ ਸਰਪੰਚ ਐਡਵੋਕੇਟ ਬਲਰਾਜ ਸਿੰਘ ਕੁਲਾਰ, ਸਰਪੰਚ ਗੁਰਮੇਲ ਸਿੰਘ ਪੱਬੀਆਂ, ਪਾਰਟੀ ਪ੍ਰਬੰਧਕ ਨਿਰਪਾਲ ਸਿੰਘ, ਪੰਚ ਬਾਬਾ ਗੁਰਜੀਤ ਸਿੰਘ ਕੁਲਾਰ, ਲਖਵੀਰ ਸਿੰਘ ਲੱਕੀ, ਰਵੀ ਵਿਰਕ, ਰਾਜਵੀਰ ਸਿੰਘ ਰਾਜੀ, ਸੁਖਪਾਲ ਸਿੰਘ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ ਗਰੇਵਾਲ ਸਹੌਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਸੁਧਾਰ ਸਭਾ ਵਲੋਂ ਸ਼ਹਿਰ ਦੇ ਵਿਕਾਸ ਦੇ ਮੁੱਦੇ ਨੂੰ ਲੈ ਕੇ ਸੰਘਰਸ਼ ਤਿੱਖਾ ਕਰਨ ਦਾ ਐਲਾਨ ਅਗਲੀ ਖ਼ਬਰ ਲੁਧਿਆਣਾ ਧਰਨੇ ਲਈ ਹਲਕਾ ਰਾਏਕੋਟ ਦੇ ਅਕਾਲੀ ਵਰਕਰ ਦਾ ਜਥਾ ਗੁਰੂਸਰ ਸੁਧਾਰ ਤੋਂ ਅੱਜ 9 ਵਜੇ ਹੋਵੇਗਾ ਰਵਾਨਾ-ਧਾਲੀਵਾਲ, ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।