26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨਗਰ ਸੁਧਾਰ ਸਭਾ ਵਲੋਂ ਸ਼ਹਿਰ ਦੇ ਵਿਕਾਸ ਦੇ ਮੁੱਦੇ ਨੂੰ ਲੈ ਕੇ ਸੰਘਰਸ਼ ਤਿੱਖਾ ਕਰਨ ਦਾ ਐਲਾਨ

ਅਜੀਤ ਡੈਸਕ 22-07-2025
ਜਗਰਾਉਂ, 21 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਨਗਰ ਸੁਧਾਰ ਸਭਾ ਵਲੋਂ ਨਗਰ ਕੌਂਸਲ ਦਫ਼ਤਰ ਸਾਹਮਣੇ ਦਿੱਤੇ ਰੋਸ ਧਰਨੇ ਅਤੇ ਸ਼ਹਿਰ 'ਚ ਕੀਤੀਆਂ ਵੱਖ-ਵੱਖ ਸਰਗਰਮੀਆਂ ਦਾ ਅਸਰ ਸ਼ਹਿਰ ਵਾਸੀਆਂ 'ਚ ਦਿਸਣਾ ਸ਼ੁਰੂ ਹੋ ਗਿਆ ਹੈ | ਇਸੇ ਤਹਿਤ ਹੀ ਰਾਏਕੋਟ ਰੋਡ 'ਤੇ ਟਾਇਲਾਂ ਲੱਗਣੀਆਂ ਸ਼ੁਰੂ ਹੋ ਗਈਆ ਹਨ | ਮੰਡੀਕਰਨ ਬੋਰਡ ਵਲੋਂ ਕੱਚਾ ਮਲਕ ਰੋਡ ਦੀ ਮੁੜ ਉਸਾਰੀ ਦੀ ਮਨਜੂਰੀ ਮਿਲ ਗਈ ਹੈ | ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੰੂਕੇ ਨੇ ਕੂੜੇ ਦੇ ਨਿਪਟਾਰੇ ਦੇ ਗੰਭੀਰ ਮਸਲੇ 'ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਹਾਲਾਂਕਿ ਕੂੜੇ ਸਬੰਧੀ ਕੋਈ ਪੱਕਾ ਹੱਲ ਅਜੇ ਨਹੀ ਨਿਕਲਿਆ | ਕਮਲ ਚੌਂਕ 'ਚੋਂ ਪਾਣੀ ਦੇ ਨਿਕਾਸ ਲਈ ਵਿਧਾਇਕਾ ਅਨੁਸਾਰ 10 ਕਰੋੜ ਦੇ ਪ੍ਰੋਜੈਕਟ ਦੀ ਮਨਜ਼ੂਰੀ ਮਿਲ ਚੁੱਕੀ ਹੈ | ਸ਼ਹਿਰ ਦੇ ਵੱਖ-ਵੱਖ ਮਸਲਿਆਂ ਸਬੰਧੀ ਨਗਰ ਸੁਧਾਰ ਸਭਾ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਯਾਦਗਾਰ ਹਾਲ ਜਗਰਾਉਂ ਵਿਖੇ ਸਭਾ ਦੇ ਪ੍ਰਧਾਨ ਅਤਵਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸ਼ਾਮਿਲ ਸਾਰੇ ਕਾਰਜਕਾਰਨੀ ਮੈਂਬਰਾਂ ਨੇ ਮਹਿਸੂਸ ਕੀਤਾ ਕਿ ਸਭਾ ਵਲੋਂ ਬੀਤੇ ਦਿਨੀਂ ਨਗਰ ਕੌਂਸਲ ਸਾਹਮਣੇ ਦਿੱਤੇ ਰੋਸ ਧਰਨੇ ਤੋਂ ਬਾਅਦ ਪ੍ਰਸਾਸ਼ਨ 'ਚ ਹਿੱਲਜੁੱਲ ਦੇਖਣ ਨੂੰ ਮਿਲੀ ਹੈ | ਸਭਾ ਦੇ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਸ਼ਹਿਰ ਦੇ ਰੁਕੇ ਵਿਕਾਸ ਕਾਰਜ ਚਾਲੂ ਕਰਾਉਣ, ਸ਼ਹਿਰ 'ਚੋਂ ਕੂੜੇ ਦੇ ਨਿਪਟਾਰੇ ਦਾ ਪੱਕਾ ਹੱਲ ਕਰਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਸਬੰਧੀ ਮਾਮਲੇ ਦੀ ਪੈਰਵਾਈ ਕਰਨ ਲਈ 23 ਜੁਲਾਈ ਦਿਨ ਬੁੱਧਵਾਰ ਸਵੇਰੇ 10 ਵਜੇ ਐੱਸ.ਡੀ.ਐੱਮ. ਜਗਰਾਉਂ ਅਤੇ ਏ.ਡੀ.ਸੀ. ਜਗਰਾਉਂ ਨੂੰ ਮਿਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਨਗਰ ਪ੍ਰਸਾਸਨ ਤੇ ਦਬਾਅ ਵਧਾਉਣ ਲਈ ਸੰਘਰਸ਼ ਦਾ ਘੇਰਾ ਹੋਰ ਵਿਸ਼ਾਲ ਕਰਨ ਲਈ 31 ਜੁਲਾਈ ਸ਼ਾਮ 6 ਵਜੇ ਕਮੇਟੀ ਪਾਰਕ ਜਗਰਾਉਂ ਵਿਖੇ ਸ਼ਹਿਰ ਦੀਆਂ ਸਮੂਹ ਜਨਤਕ ਜਥੇਬੰਦੀਆਂ, ਸਮਾਜ ਸੇਵੀ ਕਲੱਬਾਂ, ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਕਰਕੇ ਅਗਲਾ ਸਖ਼ਤ ਐਕਸ਼ਨ ਉਲੀਕਿਆ ਜਾਵੇਗਾ | ਅੱਜ ਦੀ ਮੀਟਿੰਗ 'ਚ ਮਾਸਟਰ ਗੁਰਮੇਲ ਸਿੰਘ ਰੂਮੀ, ਕਾ: ਮੁਖਤਿਆਰ ਸਿੰਘ, ਮਾਸਟਰ ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ ਕਲੇਰ, ਜਗਦੀਸ਼ ਸਿੰਘ ਕਾਉਂਕੇ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਲਸਰ 'ਚ ਅਨੇਕਾਂ ਪਰਿਵਾਰ ਹੋਏ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਪ੍ਰਧਾਨ ਡਾ: ਤੇਜਪਾਲ ਸਿੰਘ ਗਿੱਲ ਨੇ ਵਿਕਾਸ ਦੇ ਕੰਮਾਂ ਸੰਬੰਧੀ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।