26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਰਾਏਕੋਟ ਰੋਡ ਜਗਰਾਉਂ ਦੇ ਮੁਰੰਮਤ ਦੇ ਚੱਲ ਰਹੇ ਕੰਮ ਦਾ ਪ੍ਰਧਾਨ ਰਾਣਾ ਨੇ ਲਿਆ ਜਾਇਜ਼ਾ

ਅਜੀਤ ਡੈਸਕ 22-07-2025
ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਕੁਝ ਮਹੀਨੇ ਪਹਿਲਾਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਵਲੋਂ ਰਾਏਕੋਟ ਰੋਡ ਜਗਰਾਉਂ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਲਈ ਪਾਈਪਾਂ ਪਾਉਣ ਸਮੇਂ ਨਗਰ ਕੌਂਸਲ ਜਗਰਾਉਂ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੜ੍ਹਕ ਨੂੰ ਪੁੱਟਿਆ ਗਿਆ ਸੀ ਜਿਸਨੂੰ ਦੁਬਾਰਾ ਬਣਾਉਣ ਦਾ ਕੰਮ ਵੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਵਲੋਂ ਕੀਤਾ ਜਾਣਾ ਸੀ ਪ੍ਰੰਤੂ ਉਕਤ ਵਿਭਾਗ ਵਲੋਂ ਪਾਈਪਾਂ ਪਾਉਣ ਦੇ ਕੰਮ ਨੂੰ ਕਈ ਹਫ਼ਤੇ ਪਹਿਲਾਂ ਮੁਕੰਮਲ ਕਰ ਲਏ ਜਾਣ ਦੇ ਬਾਵਜੂਦ ਵੀ ਇਸ ਸੜ੍ਹਕ ਦੀ ਮੁਰੰਮਤ ਦਾ ਕੰਮ ਸ਼ੁਰੂ ਨਹੀਂ ਕੀਤਾ ਜਾ ਰਿਹਾ ਸੀ | ਇਸ ਸੜ੍ਹਕ 'ਤੇ ਭਾਰੀ ਟ੍ਰੈਫਿਕ ਅਤੇ ਵੱਡੇ ਵਾਹਨਾਂ ਦੀ ਆਵਾਜਾਈ ਰਹਿਣ ਕਾਰਨ ਹਰ ਵੇਲੇ ਕੋਈ ਨਾ ਕੋਈ ਹਾਦਸਾ ਇਸ ਪੁੱਟੀ ਗਈ ਸੜਕ ਕਾਰਨ ਵਾਪਰਨ ਦਾ ਖਦਸ਼ਾ ਬਣਿਆ ਹੋਇਆ ਸੀ ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਵਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਨੂੰ ਕਈ ਵਾਰ ਜੁਬਾਨੀ ਤੌਰ 'ਤੇ ਕਹਿਣ ਦੇ ਬਾਅਦ 5-6 ਵਾਰੀ ਲਿਖਤੀ ਪੱਤਰ ਵੀ ਜਾਰੀ ਕਰਕੇ ਇਸ ਸੜਕ ਦੀ ਨਿਯਮਾਂ ਅਨੁਸਾਰ ਵਧੀਆ ਢੰਗ ਨਾਲ ਬਣਾਉਣ ਕਰਨ ਲਈ ਕਿਹਾ ਗਿਆ ਤਾਂ ਜੋ ਆਮ ਪਬਲਿਕ ਨੂੰ ਪੇਸ਼ ਆ ਰਹੀ ਸਮੱਸਿਆ ਦਾ ਹੱਲ ਹੋ ਸਕੇ | ਹੁਣ ਅੱਜ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਵਲੋਂ ਉਕਤ ਰਾਏਕੋਟ ਰੋਡ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਜਤਿੰਦਰਪਾਲ ਵਲੋਂ ਮੌਕੇ 'ਤੇ ਜਾ ਕੇ ਉਕਤ ਚੱਲ੍ਹ ਰਹੇ ਕੰਮ ਨੂੰ ਦੇਖਿਆ ਗਿਆ ਅਤੇ ਸਬੰਧਤ ਵਿਭਾਗ ਨੂੰ ਉਕਤ ਸੜ੍ਹਕ ਦਾ ਕੰਮ ਵਧੀਆ ਅਤੇ ਸਹੀ ਢੰਗ ਨਾਲ ਕਰਨ ਲਈ ਕਿਹਾ ਗਿਆ ਤਾਂ ਜੋ ਆਮ ਪਬਲਿਕ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਦਵਿੰਦਰਜੀਤ ਸਿੰਘ ਸਿੱਧੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਨੈਣਾ ਦੇਵੀ ਲੰਗਰ ਕਮੇਟੀ ਨੇ ਪਿੰਡ ਬੱਸੀਆਂ 'ਚ ਝੰਡੇ ਦੀ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਮੈਕਰੋ ਗਲੋਬਲ ਮੁੱਲਾਂਪੁਰ ਬ੍ਰਾਂਚ ਰਾਹੀਂ ਮਨਕਰਨ ਸਿੰਘ ਨੇ ਆਈਲਟਸ 7 ਬੈਂਡ ਲਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।