ਜਗਰਾਉਂ, 31 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਜਗਰਾਉਂ ਵਿਖੇ ਮੁਫ਼ਤ ਅੱਖਾਂ ਦਾ ਚੈੱਕਅੱਪ ਕੈਂਪ 2 ਸਤੰਬਰ 2025, ਦਿਨ ਮੰਗਲਵਾਰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ | ਇਸ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਅੱਖਾਂ ਦੇ ਮਰੀਜ਼ਾਂ ਨੂੰ ਚੈੱਕ ਕਰਕੇ ਮੁਫ਼ਤ ਆਪ੍ਰੇਸ਼ਨ ਕਰਨਗੇ | ਉਨ੍ਹਾਂ ਨੇ ਮਰੀਜ਼ਾਂ ਨੂੰ ਆਪਣਾ ਆਧਾਰ ਕਾਰਡ ਲਿਆਉਣ ਲਈ ਅਪੀਲ ਕੀਤੀ ਹੈ | ਇਹ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ |