29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਧੁੱਸੀ ਬੰਨ੍ਹਾਂ ਦਾ ਦੌਰਾ ਕੀਤਾ

ਅਜੀਤ ਡੈਸਕ 02-09-2025
ਸਿੱਧਵਾਂ ਬੇਟ, 1 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਐੱਸ.ਡੀ.ਐੱਮ. ਜਗਰਾਉਂ ਕਰਨਦੀਪ ਸਿੰਘ ਅਤੇ ਡਰੇਨਿੰਗ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਸਬ-ਡਿਵੀਜਨ ਜਗਰਾਉਂ ਅਤੇ ਬਲਾਕ ਸਿੱਧਵਾਂ ਬੇਟ ਵਿਚ ਦਰਿਆ ਸਤਲੁਜ ਦੇ ਖਤਰਨਾਕ ਧੁੱਸੀ ਬੰਨਾਂ ਦਾ ਦੌਰਾ ਕੀਤਾ | ਉਨ੍ਹਾਂ ਇਸ ਮੌਕੇ ਆਖਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੁਹਾਡੀ ਸੇਵਾ ਲਈ 24 ਘੰਟੇ ਹਾਜ਼ਰ ਹੈ | ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਰਿਆ ਬੰਨ੍ਹ 'ਤੇ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਦਰਿਆ ਸਲਤੁਜ ਦਰਿਆ ਦੇ ਬੰਨ੍ਹ ਅੰਦਰ ਰਹਿ ਰਹੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਆਪਣਾ ਸਮਾਨ ਸੁਰੱਖਿਅਤ ਥਾਵਾਂ 'ਤੇ ਲੈ ਆਉਣ | ਉਹ ਆਪਣੇ ਪਰਿਵਾਰਾਂ ਨੂੰ ਜੋਖਮ ਵਿਚ ਨਾ ਪਾਉਣ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੁਹਾਡੀ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ | ਉਨ੍ਹਾਂ ਇਸ ਮੌਕੇ ਐੱਸ.ਡੀ.ਓ. ਡਰੇਨਜ਼ ਬਿਨਵੰਤ ਸਿੰਘ ਕੋਲੋਂ ਵੀ ਦਰਿਆ ਦੀ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਲਈ | ਇਸ ਮੌਕੇ ਬਰਸਾਤਾਂ ਤੋਂ ਪੀੜ੍ਹਤ ਲੋਕਾਂ ਨੂੰ 1000 ਤਰਪਾਲਾਂ ਵੀ ਵੰਡੀਆਂ ਗਈਆਂ |
ਹਲਵਾਰਾ ਵਿਖੇ 'ਰਾਸ਼ਟਰੀ ਖੇਡ ਦਿਵਸ' ਮਨਾਇਆ
ਰਾਏਕੋਟ/ਹਲਵਾਰਾ, 1 ਸਤੰਬਰ (ਬਲਵਿੰਦਰ ਸਿੰਘ ਲਿੱਤਰ, ਮਨਦੀਪ ਸਿੰਘ ਉੱਭੀ)- ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ 'ਰਾਸ਼ਟਰੀ ਖੇਡ ਦਿਵਸ' ਕਾਲਜ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਕਾਲਜ ਪਿ੍ੰਸੀਪਲ ਡਾ. ਜੋਤੀ ਗੁਪਤਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਸਮੇਂ ਚੇਅਰਮੈਨ ਰਣਜੀਤ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਾਡੇ ਦੇਸ਼ ਭਾਰਤ 'ਚ ਹਰ ਸਾਲ 29 ਅਗਸਤ ਨੂੰ 'ਰਾਸ਼ਟਰੀ ਖੇਡ ਦਿਵਸ' ਮਨਾਇਆ ਜਾਂਦਾ ਹੈ ਅਤੇ ਇਸ ਦਿਨ ਹਾਕੀ ਦੇ ਜਾਦੂਗਰ ਮੰਨੇ ਜਾਂਦੇ ਧਿਆਨ ਚੰਦ ਦਾ ਜਨਮ ਦਿਨ ਵੀ ਹੁੰਦਾ ਹੈ ਜਿਨ੍ਹਾਂ ਦੀ ਯਾਦ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਦਾ ਆਯੋਜਿਨ ਕੀਤਾ ਗਿਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆ ਆਖਿਆ ਕਿ ਸਰੀਰ ਨੂੰ ਅਰੋਗ ਰੱਖਣ ਲਈ ਖੇਡਾਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ, ਇਸ ਲਈ ਹਰ ਇਕ ਵਿਅਕਤੀ ਖੇਡਾਂ ਵੱਲ ਜੁੜਨ ਅਤੇ ਆਪਣੀ ਤੰਦਰੁਸਤੀ ਨੂੰ ਯਕੀਨੀ ਬਣਾਉਣ | ਉਨ੍ਹਾਂ ਦੱਸਿਆ ਕਿ ਸਮੇਂ ਦੀ ਤਬਦੀਲੀ ਨਾਲ ਵਿਰਸਾਤੀ ਖੇਡਾਂ ਦੀ ਥਾਂ ਨਵੀਂ ਪੀੜ੍ਹੀ ਦੀਆਂ ਨਵੀਆਂ ਖੇਡਾਂ ਨੇ ਲੈ ਲਈ ਹੈ | ਇਸ ਲਈ ਨਵੀਂ ਪੀੜ੍ਹੀ ਨੂੰ ਵਿਰਾਸਤੀ ਖੇਡਾਂ ਨਾਲ ਜੋੜਨ ਦੇ ਮਕਸਦ ਤਹਿਤ ਕਾਲਜ ਵਲੋਂ ਇਹ ਉਪਰਾਲਾ ਕਰਵਾਇਆ ਗਿਆ ਹੈ ਤਾਂ ਜੋ ਵਿਦਿਆਰਥੀ ਪੁਰਾਤਨ ਤੇ ਵਿਰਾਸਤੀ ਖੇਡਾਂ 'ਚ ਹਿੱਸਾ ਲੈਣ | ਇਸ ਮੌਕੇ ਡਾਇਰੈਕਟਰ ਗੁਰਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਰੀਰਿਕ ਕਿਰਿਆਵਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ | ਇਸ ਮੌਕੇ ਯੋਗ ਦੇ ਆਸਣ ਵੀ ਕਰਵਾਏ ਗਏ |

ਪਿਛਲੀ ਖ਼ਬਰ ਭਾਜਪਾ ਦੇ ਪੰਜਾਬ ਨੂੰ ਦਬਾਉਣ ਦੇ ਮਨਸੂਬੇ ਸਫ਼ਲ ਨਹੀਂ ਹੋਣਗੇ-ਠੇਕੇਦਾਰ/ਤੁੰਗਾਹੇੜੀ ਅਗਲੀ ਖ਼ਬਰ ਸਤਲੁਜ 'ਚ ਪਾਣੀ ਦਾ ਪੱਧਰ ਹੋਰ ਵਧਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।