11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਰਮਿੰਦਰ ਸਿੰਘ ਸਿੱਧੂ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਕੀਤੀ ਮੁਲਾਕਤ

ਅਜੀਤ ਡੈਸਕ 23-09-2025
ਚੌਂਕੀਮਾਨ, 22 ਸਤੰਬਰ (ਤੇਜਿੰਦਰ ਸਿੰਘ ਚੱਢਾ)-ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਨਵ-ਨਿਯੁਕਤ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਤ ਕੀਤੀ | ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਭਰੋਸਾ ਕਰਦਿਆਂ ਮੈਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਤੇ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਗਾਂ | ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਹਲਕੇ ਦੇ ਹੋਣ ਵਾਲੇ ਕੰਮਾਂ ਤੇ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ | ਇਸ ਮੌਕੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਪਾਰਟੀ ਨੇ ਹਮੇਸ਼ਾਂ ਹੀ ਇਮਾਨਦਾਰ ਤੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ ਦਿੰਦਿਆਂ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ | ਇਸ ਮੌਕੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨਵ-ਨਿਯੁਕਤ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਦਾ ਸਨਮਾਨ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਤਿਆਰੀਆਂ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਹਲਕਾ ਦਾਖਾ ਦੇ ਕੋਆਰਡੀਨੇਟਰ ਜਸਵੀਰ ਸਿੰਘ ਚੌਂਕੀਮਾਨ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ ਸਰਪੰਚ ਸਿੱਧਵਾਂ ਬੇਟ, ਬਲਾਕ ਪ੍ਰਧਾਨ ਨਵਤੇਜ ਸਿੰਘ ਈਸੇਵਾਲ, ਲਛਮਣ ਸਿੰਘ ਧੂਰਕੋਟ, ਪ੍ਰਦੀਪ ਸਿੱਧਵਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁੰਮ ਹੋਇਆ ਬੱਚਾ ਲੱਭਿਆ ਅਗਲੀ ਖ਼ਬਰ ਸਪੀਕਰ ਵਲੋਂ ਬਾਬਾ ਫਰੀਦ ਦੇ ਆਗਮਨ ਪੁਰਬ ਤੇ ਅਗਰਸੇਨ ਜੈਅੰਤੀ ਦੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।