12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕਿਸਾਨ ਜਥੇਬੰਦੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸਹਾਇਤਾ ਰਾਸ਼ੀ ਮੁਹਿੰਮ ਚਲਾਈ

ਅਜੀਤ ਡੈਸਕ 23-09-2025
ਸਿੱਧਵਾਂ ਬੇਟ, 22 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀ ਪਿੰਡ ਲੀਲਾਂ ਮੇਘ ਸਿੰਘ ਵਿਖੇ ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਹੜ੍ਹ ਪੀੜਤਾਂ ਦੀ ਮਦਦ ਲਈ ਸਹਾਇਤਾ ਰਾਸ਼ੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ | ਬਲਾਕ ਸਕੱਤਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ 'ਤੇ ਚਲਦਿਆਂ ਹੜ੍ਹਾਂ ਤੋਂ ਪੀੜਤ ਕਿਸਾਨਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਬਲਾਕ ਸਿੱਧਵਾਂ ਬੇਟ ਦੇ ਡੇਢ ਦਰਜਨ ਪਿੰਡਾਂ ਵਿਚ ਜਾ ਕੇ ਕਿਸਾਨਾਂ ਲਈ ਖਾਦ, ਡੀਜ਼ਲ, ਬੀਜ, ਚਾਰਾ ਅਤੇ ਤੂੜੀ ਆਦਿ ਦਾ ਪ੍ਰਬੰਧ ਇਕ ਹਫ਼ਤੇ ਵਿਚ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸ ਮੌਕੇ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਪ੍ਰਚਾਰ ਨੂੰ ਵੀ ਪੰਜਾਬੀ ਵਿਰਸੇ ਦੇ ਉਲਟ ਕਰਾਰ ਦਿੰਦੇ ਹੋਏ ਇਸ ਤੋਂ ਬਚਣ ਦੀ ਅਪੀਲ ਕੀਤੀ | ਇਸ ਮੌਕੇ ਇੰਦਰਜੀਤ ਸਿੰਘ, ਕੁਲਬੀਰ ਸਿੰਘ, ਮਨੀ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ, ਮਨਜਿੰਦਰ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ, ਕੁਲਵੰਤ ਸਿੰਘ, ਪਿੱਕਾ ਸਿੰਘ, ਜਗਨ ਨਾਥ, ਜਸਵੀਰ ਸਿੰਘ, ਬੂਟਾ ਸਿੰਘ, ਤੀਰਥ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਵੇਂ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਗੁਰਜੀਤ ਸਿੰਘ ਤਲਵੰਡੀ ਮੁੱਖ ਬੁਲਾਰਾ ਨਿਯੁਕਤ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।