12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਨਵੇਂ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਗੁਰਜੀਤ ਸਿੰਘ ਤਲਵੰਡੀ ਮੁੱਖ ਬੁਲਾਰਾ ਨਿਯੁਕਤ

ਅਜੀਤ ਡੈਸਕ 23-09-2025
ਰਾਏਕੋਟ, 22 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਦੋਹਤੇ ਗੁਰਜੀਤ ਸਿੰਘ ਤਲਵੰਡੀ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਗੁਰਜੀਤ ਸਿੰਘ ਤਲਵੰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਪਾਰਟੀ ਵਲੋਂ ਉਨ੍ਹਾਂ ਦੀ ਕਾਬਲੀਅਤ 'ਤੇ ਭਰੋਸਾ ਜਿਤਾ ਕੇ ਉਨ੍ਹਾਂ ਨੂੰ ਇਹ ਮਾਣ ਬਖਸ਼ਿਆ ਹੈ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਆਖਿਆ ਕਿ ਉਹ ਮੁੱਖ ਬੁਲਾਰੇ ਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਮਸਲਿਆਂ ਨੂੰ ਉਭਾਰਨ ਵਿਚ ਅਹਿਮ ਰੋਲ ਨਿਭਾਉਣਗੇ |

ਪਿਛਲੀ ਖ਼ਬਰ ਬੀਬੀ ਮਾਣੂੰਕੇ ਨੂੰ ਕਲੀਨ ਚਿੱਟ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ- ਕੋਆਰਡੀਨੇਟਰ ਵਿੱਕੀ ਥਿੰਦ ਅਗਲੀ ਖ਼ਬਰ ਕਿਸਾਨ ਜਥੇਬੰਦੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸਹਾਇਤਾ ਰਾਸ਼ੀ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।