20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮੈਕਰੋ ਗਲੋਬਲ ਜਗਰਾਉਂ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6.5 ਬੈਂਡ

ਅਜੀਤ ਡੈਸਕ 24-09-2025
ਜਗਰਾਉਂ, 23 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ | ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਵਿਚੋਂ ਗੁਰਜੋਤ ਸਿੰਘ ਮੰਡੇਰ ਪੁੱਤਰ ਪਰਮਜੀਤ ਸਿੰਘ ਮੰਡੇਰ ਨਿਵਾਸੀ ਕੋਠੇ ਰਾਹਲਾਂ (ਲੁਧਿਆਣਾ) ਨੇ ਲਿਸਨਿੰਗ ਵਿਚੋਂ 7.0, ਰੀਡਿੰਗ ਵਿਚੋਂ 6.5, ਰਾਈਟਿੰਗ ਵਿਚੋਂ 6.0, ਸਪੀਕਿੰਗ ਵਿਚੋਂ 6.0 ਬੈਂਡ ਹਾਸਲ ਕੀਤੇ ਹਨ | ਸੰਸਥਾ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ | ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈੱਸ਼ ਹੈਂਡਆਓਟਸ ਦਿੱਤੇ ਜਾਂਦੇ ਹਨ ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਾਪਤ ਕਰਨ ਲਈ ਮਦਦਗਾਰ ਸਾਬਿਤ ਹੋਏ ਹਨ | ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਐੱਸ.ਜੀ.ਐਨ.ਡੀ. ਕਾਨਵੈਂਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਰੋਹਨ-ਰਾਜਦੀਪ ਟੋਲ ਪਲਾਜ਼ਾ ਨੂੰ ਕਿਸਾਨ ਜਥੇਬੰਦੀ ਨੇ ਪੰਜਵੇਂ ਦਿਨ ਵੀ ਮੁਕਤ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।