27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕਿਸਾਨਾਂ ਨੂੰ ਕਣਕ ਦੀਆਂ ਨਵੀਂਆਂ ਕਿਸਮਾਂ ਤੋਂ ਜਾਣੂੰ ਕਰਵਾਇਆ <br/>

ਅੱਡਾ ਚੌਂਕੀਮਾਨ ਵਿਖੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨਾਲ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਪ੍ਰਧਾਨ ਸੰਦੀਪ ਸਿੰਘ ਅਲੀਗੜ੍ਹ, ਮਾ: ਆਤਮਾ ਸਿੰਘ ਬੋਪਾਰਾਏ, ਖੁਸ਼ਕਿਸਮਤ ਸਿੰਘ ਮਠਾੜੂ, ਇੰਦਰਜੀਤ ਸਿੰਘ ਖ਼ਾਲਸਾ, ਮੈਨੇਜਰ ਸਿੰਘ ਤੇਜਾ ਸਿੰਘ ਧਾਲੀਵਾਲ ਤੇ ਹੋਰ | ਤਸਵੀਰ: ਤੇਜਿੰਦਰ ਸਿੰਘ ਚੱਢਾ <br/> 26-09-2025
ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੇ ਮੁੱਖ ਦਫ਼ਤਰ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਖ਼ਜ਼ਾਨਚੀ ਮਾ: ਆਤਮਾ ਸਿੰਘ ਬੋਪਾਰਾਏ, ਪ੍ਰਧਾਨ ਸੰਦੀਪ ਸਿੰਘ ਅਲੀਗੜ੍ਹ, ਇੰਦਰਜੀਤ ਸਿੰਘ ਖ਼ਾਲਸਾ ਪੱਬੀਆਂ, ਖੁਸ਼ਕਿਸਮਤ ਸਿੰਘ ਮਠਾੜੂ, ਅਮਰਜੀਤ ਸਿੰਘ ਸਿੱਧਵਾਂ, ਮੈਨੇਜਰ ਸਿੰਘ ਤੇਜਾ ਸਿੰਘ ਧਾਲੀਵਾਲ ਤੇ ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ ਦੀ ਅਗਵਾਈ ਵਿਚ ਜਥੇਬੰਦੀ ਦੇ ਮੈਂਬਰਾਂ ਤੇ ਪਿੰਡ ਇਕਾਈਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੇ ਮੌਜੂਦਾ ਹਲਾਤਾਂ ਤੇ ਕਿਸਾਨੀ ਮੁੱਦਿਆ 'ਤੇ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਬੀ.ਐੱਸ.ਸੀ ਐਗਰੀਕਲਚਰ ਅਖਰੀਲੇ ਸਾਲ (ਚੌਥੇ ਸਾਲ) ਦੇ ਰਾਵੇ ਪ੍ਰੋਗਰਾਮ ਦੇ ਵਿਦਿਆਰਥੀਆਂ ਨੇ ਹਾਜ਼ਰੀਨਾਂ ਨੂੰ ਕਣਕ ਦੀਆਂ ਨਵੀਆਂ ਕਿਸਮਾਂ ਪੀ.ਬੀ.ਡਬਲਿਯੂ 872 ਤੇ ਪੀ.ਬੀ.ਡਬਲਿਯੂ 826 ਬਾਰੇ ਜਾਣੂੰ ਕਰਵਾਇਆ | ਉਨ੍ਹਾਂ ਕਿਹਾ ਕਿ ਕਿਸਾਨ ਵੀਰ ਕਣਕ ਦੀਆਂ ਨਵੀਂਆਂ ਫ਼ਸਲਾਂ ਬੀਜਣ ਜਿਸ ਨਾਲ ਕਿਸਾਨ ਵੀਰਾਂ ਨੂੰ ਲਾਭ ਪਹੁੰਚੇਗਾ ਤੇ ਨਵੀਆਂ ਕਿਸਮਾਂ ਝਾੜ ਵੱਧ ਦਿੰਦੀਆਂ ਹਨ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਤੇ ਪ੍ਰਧਾਨ ਸੰਦੀਪ ਸਿੰਘ ਅਲੀਗੜ੍ਹ ਯੂਨੀਵਰੀਸਟੀ ਤੋਂ ਆਏ ਵਿਦਿਆਰਥੀਆਂ ਦਾ ਜਥੇਬੰਦੀ ਵਲੋਂ ਧੰਨਵਾਦ ਕੀਤਾ ਜਿੰਨ੍ਹਾਂ ਨੇ ਕਿਸਾਨ ਵੀਰਾਂ ਨੂੰ ਕਣਕ ਦੀਆਂ ਨਵੀਂਆਂ ਫ਼ਸਲਾਂ ਤੋਂ ਜਾਣੂੰ ਕਰਵਾਇਆ | ਉਨ੍ਹਾਂ ਕਿਹਾ ਕਿ ਜਥੇਬੰਦੀ ਦੀਆਂ ਪਿੰਡ ਇਕਾਈਆਂ ਦੇ ਮੈਂਬਰ ਹੜ੍ਹ ਪੀੜ੍ਹਤਾਂ ਦੀ ਲਗਾਤਾਰ ਮਦਦ ਕਰ ਰਹੇ ਹਨ ਤੇ ਉਨ੍ਹਾਂ ਤੱਕ ਕਣਕ, ਫੀਡ, ਪਸ਼ੂਆਂ ਦਾ ਚਾਰਾਂ ਸਮੇਤ ਘਰੇਲੂ ਵਸਤਾਂ ਪਹੁੰਚਦੀਆਂ ਕੀਤੀਆਂ ਜਾ ਰਹੀਆਂ ਹਨ ਤੇ ਜਥੇਬੰਦੀ ਹੜ੍ਹ ਪੀੜਤਾਂ ਦੀ ਮਦਦ ਉਨ੍ਹਾਂ ਦੇ ਮੁੜ ਵਸੇਬੇ ਤੱਕ ਕਰਦੀ ਰਹੇਗੀ | ਇਸ ਮੌਕੇ ਅਮਰ ਸਿੰਘ ਜੁੜ੍ਹਾਹਾਂ, ਗੁਰਮੇਲ ਸਿੰਘ ਜੁੜ੍ਹਾਹਾਂ, ਬਲਰਾਜ ਸਿੰਘ ਸਿੱਧਵਾਂ, ਰਾਵਿੰਦਰ ਸਿੰਘ ਸਿੱਧਵਾਂ, ਜਗਤਾਰ ਸਿੰਘ ਮਾਨ, ਸੁਦਾਗਰ ਸਿੰਘ ਮਾਨ, ਹਰਬੰਸ ਸਿੰਘ ਮਾਨ, ਹਰਦੇਵ ਸਿੰਘ ਮਾਨ, ਨਿਰਮਲ ਸਿੰਘ ਅਲੀਗੜ੍ਹ, ਗੁਰਮੇਲ ਸਿੰਘ ਚੌਂਕੀਮਾਨ, ਤਰਲੋਚਨ ਸਿੰਘ ਮਾਨ, ਪਰਮਪਾਲ ਸਿੰਘ ਸਿੱਧਵਾਂ, ਬਲਜਿੰਦਰ ਸਿੰਘ ਸੋਹੀਆ, ਜਗਤਾਰ ਸਿੰਘ ਪੱਬੀਆਂ, ਜੋਗਿੰਦਰ ਸਿੰਘ ਕੋਠੇ ਹਾਂਸ, ਪ੍ਰਦੀਪ ਸਿੰਘ ਸਿੱਧਵਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੰਗ ਤੇ ਸਿੱਧੂ ਨੇ ਕਰਵਾਈ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ <br/> ਅਗਲੀ ਖ਼ਬਰ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਪਿੰਡ ਸੀਲੋਆਣੀ ਦੇ ਅਕਾਲੀ ਵਰਕਰਾਂ ਨਾਲ ਹੜ੍ਹ ਪੀੜਤਾਂ ਦੀ ਮਦਦ ਸੰਬੰਧੀ ਮੀਟਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।