27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਦਾਣਾ ਮੰਡੀ ਰਾਏਕੋਟ 'ਚ ਝੋਨੇ ਦੀ ਆਮਦ ਸ਼ੁਰੂ <br/>

ਅਜੀਤ ਡੈਸਕ 26-09-2025
ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਆਮਦ ਦਾਣਾ ਮੰਡੀ ਰਾਏਕੋਟ ਵਿਚ ਸ਼ੁਰੂ ਹੋ ਚੁੱਕੀ ਹੈ ਅਤੇ ਮਾਰਕੀਟ ਕਮੇਟੀ ਰਾਏਕੋਟ ਵਲੋਂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ | ਮੈਸਰਜ਼ ਬਾਬੂ ਰਾਮ ਵਾਸਦੇਵ ਦੀ ਆੜ੍ਹਤ 'ਤੇ ਕਿਸਾਨ ਕਰਮਜੀਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਤਾਜਪੁਰ ਵਲੋਂ ਝੋਨਾ ਵੇਚਣ ਲਈ ਲਿਆਂਦਾ ਗਿਆ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਸ ਵਾਰ ਹੋਈ ਬੇਮੌਸਮੀ ਬਾਰਿਸ਼ ਨੇ ਝੋਨੇ ਦੀ ਪੈਦਾਵਾਰ 'ਤੇ ਬੁਰਾ ਪ੍ਰਭਾਵ ਪਾਇਆ ਹੈ, ਜਿਸ ਕਰਕੇ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪੈਦਾਵਾਰ ਘੱਟ ਹੋਣ ਦੇ ਆਸਾਰ ਪਾਏ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਝੋਨੇ ਦੀ ਫ਼ਸਲ 'ਤੇ ਹਲਦੀ ਰੋਗ ਦਾ ਵੱਡਾ ਹਮਲਾ ਹੋ ਚੁੱਕਾ ਹੈ, ਜਿਸ ਕਰਕੇ ਕਿਸਾਨਾਂ ਨੂੰ ਪ੍ਰਤੀ ਏਕੜ 10-15 ਹਜ਼ਾਰ ਰੁਪਏ ਨੁਕਸਾਨ ਹੋਣ ਦੀ ਸੰਭਾਵਨਾਵਾਂ ਹਨ | ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਝੋਨੇ ਦੀ ਫ਼ਸਲ 'ਤੇ ਬੋਨਸ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਰਥਿਕ ਰਾਹਤ ਮਿਲ ਸਕੇ |
ਝੋਨੇ ਦੀ ਫ਼ਸਲ ਸੁੱਕੀ ਤੇ ਨਮੀ ਰਹਿਤ ਲਿਆਂਦੀ ਜਾਵੇ-ਸਕੱਤਰ ਹਰਿੰਦਰ ਸਿੰਘ ਗਿੱਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਰਾਏਕੋਟ ਦੇ ਸਕੱਤਰ ਹਰਿੰਦਰ ਸਿੰਘ ਗਿੱਲ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਨੂੰ ਨਮੀ ਰਹਿਤ ਮੰਡੀਆਂ ਵਿਚ ਲਿਆਂਦਾ ਜਾਵੇ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਆਖਿਆ ਕਿ 17 ਫ਼ੀਸਦੀ ਨਮੀ ਵਾਲੇ ਝੋਨੇ ਦੀ ਹੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸਕੱਤਰ ਹਰਿੰਦਰ ਸਿੰਘ ਗਿੱਲ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਖ਼ਰੀਦ ਲਈ ਸਭ ਲੋੜੀਂਦੇ ਪ੍ਰਬੰਧ ਮੁਕੰਮਲ ਰੱਖਣ ਤਾਂ ਜੋ ਬਿਨਾਂ ਕਿਸੇ ਖੱਜਲ-ਖੁਆਰੀ ਦੇ ਖ਼ਰੀਦ ਪ੍ਰਬੰਧ ਚੱਲ ਸਕਣ |

ਪਿਛਲੀ ਖ਼ਬਰ ਕਾਜ਼ੀ ਮੰਡੀ 'ਚ 2 ਧਿਰਾਂ ਭਿੜੀਆਂ, ਪਤੀ-ਪਤਨੀ ਪੁੱਤਰ ਸਮੇਤ 5 ਦੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਅਥਲੀਟਾਂ ਵਲੋਂ ਹੂੰਝਾਫੇਰ ਜਿੱਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।