ਗੁਰੂਸਰ ਸੁਧਾਰ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਕਸਬਾ ਗੁਰੂਸਰ ਸੁਧਾਰ ਬਾਜ਼ਾਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 22 ਅਕਤੂਬਰ ਨੂੰ ਕਰਵਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕੀ ਕਮੇਟੀ, ਦੁਕਾਨਦਾਰ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ ਜਨਮ ਦਿਹਾੜੇ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਲਕੀਤ ਸਿੰਘ ਸਿੱਧੂ, ਡਾ: ਖੁਸ਼ਪਾਲ ਸਿੰਘ, ਭੁਪਿੰਦਰ ਸਿੰਘ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲੇਰ, ਪੰਚ ਰਜਿੰਦਰ ਸਿੰਘ, ਹਰਦੇਵ ਸਿੰਘ ਸੈਂਭੀ ਆਦਿ ਨੇ ਦੱਸਿਆ ਕਿ 22 ਅਕਤੂਬਰ ਨੂੰ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਮਨੋਹਰ ਸਿੰਘ ਖ਼ਾਲਸਾ ਤੇ ਰਾਜਿੰਦਰ ਸਿੰਘ ਗ੍ਰੰਥੀ ਦੇ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਗੁਰਬਾਣੀ ਰਾਹੀਂ ਨਿਹਾਲ ਕਰਨਗੇ ਜਦਕਿ ਢਾਡੀ ਜਥਾ ਭਾਈ ਗੋਵਿੰਦਰ ਸਿੰਘ ਜੈਪੁਰ ਤੇ ਸਾਥੀ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਸਬੰਧੀ ਪ੍ਰਸੰਗ-ਵਾਰਾਂ ਪੇਸ਼ ਕਰਨਗੇ |