21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹੁਣ ਕੈਨੇਡਾ 'ਚ ਬੈਠਾ ਪੰਜਾਬੀ ਭਾਈਚਾਰਾ ਵੀ ਸੂਬੇ ਦੀ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼-ਗੋਰਸੀਆਂ

ਅਜੀਤ ਡੈਸਕ 18-10-2025
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੀਤੇ ਦਿਨੀਂ ਕੈਨੇਡਾ ਫੇਰੀ ਤੋਂ ਵਾਪਸ ਪਰਤੇ ਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆਂ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਜਿਸ ਤਰ੍ਹਾਂ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਵਿਦੇਸ਼ਾਂ 'ਚ ਬੈਠਾ ਪੰਜਾਬੀ ਭਾਈਚਾਰਾ ਬਦਲਾਅ ਲਿਆਉਣ ਦੇ ਚੱਕਰ ਵਿਚ ਆਪਣੇ ਪੰਜਾਬ ਬੈਠੇ ਰਿਸ਼ਤੇਦਾਰਾਂ ਨੂੰ 'ਆਪ' ਦੇ ਹੱਕ ਵਿਚ ਵੋਟਾਂ ਪਾਉਣ ਦੀ ਗੱਲ ਕਰ ਰਿਹਾ ਸੀ ਪਰ ਹੁਣ ਇਸ ਤੋਂ ਬਿਲਕੁਲ ਉਲਟ ਸੁਣਨ ਤੇ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਉਹ ਸਰਕਾਰ ਦੀ ਪਿਛਲੇ ਚਾਰ ਸਾਲਾਂ ਦੀ ਕਾਰਗੁਜਾਰੀ ਤੋਂ ਖੁਸ਼ ਨਹੀਂ ਹਨ | ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਸੂਬੇ ਅੰਦਰ ਨਿੱੱਤ ਦਿਨ ਚੋਰੀ, ਕਤਲਾਂ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਉਸ ਦੇ ਕਾਰਨ ਵੀ ਵਿਦੇਸ਼ਾਂ 'ਚ ਬੈਠੇ ਪੰਜਾਬੀ ਚਿੰਤਾ ਵਿਚ ਹਨ | ਇਹ ਵੀ ਸੱਚਾਈ ਹੈ ਕਿ ਜੋ ਪ੍ਰਵਾਸੀ ਵੀਰ ਕੈਨੇਡਾ ਛੱਡ ਕੇ ਮੁੜ ਆਪਣੀ ਮਾਤਭੂਮੀ ਵੱਲ ਨੂੰ ਆਉਣ ਦੀਆਂ ਸਲਾਹਾਂ ਕਰ ਰਹੇ ਹਨ ਤਾਂ ਜੋ ਇਥੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ ਪਰ ਹੁਣ ਸੂਬੇ ਦੀ ਤਰਸਯੋਗ ਹਾਲਤ ਵੇਖ ਕੇ ਉਹ ਵੀ ਸੋਚਣ ਲਈ ਮਜ਼ਬੂਰ ਹੋ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਜੋ ਹਾਲਾਤ ਅੱਜ ਸੂਬੇ ਦੇ ਬਣੇ ਹੋਏ ਹਨ ਉਹ ਪਹਿਲਾਂ ਕਿਸੇ ਵੀ ਸਰਕਾਰ ਸਮੇਂ ਵੇਖਣ ਨੂੰ ਮਿਲੇ |
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਤਰਨ ਤਾਰਨ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਦਾ ਦਾਅਵਾ ਠੋਕਿਆ ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ 'ਰੰਗ-ਤਰੰਗ' ਮੁਕਾਬਲਿਆਂ 'ਚ ਮੋਹਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।