21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਤਰਨ ਤਾਰਨ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਦਾ ਦਾਅਵਾ ਠੋਕਿਆ

ਅਜੀਤ ਡੈਸਕ 18-10-2025

• ਰਾਏਕੋਟ ਤੋਂ ਵੱਡੀ ਗਿਣਤੀ 'ਚ 'ਆਪ' ਵਲੰਟੀਅਰ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਰਵਾਨਾ ਹੋਏ-ਵਿਧਾਇਕ ਠੇਕੇਦਾਰ
ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਮਨੀ ਚੋਣ ਤਰਨਤਾਰਨ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਰਾਏਕੋਟ ਤੋਂ ਵੱਡੀ ਗਿਣਤੀ 'ਚ 'ਆਪ' ਵਲੰਟੀਅਰਾਂ ਦਾ ਕਾਫ਼ਲਾ ਰਵਾਨਾ ਹੋਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਸੂਬੇ ਦਾ ਹਰ ਵਰਗ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਬਾਗੋ-ਬਾਗ ਹੈ, ਜਿਸ ਕਰਕੇ ਤਰਨ ਤਾਰਨ ਜ਼ਿਮਨੀ ਚੋਣ ਵਿਚ 'ਆਪ' ਪਾਰਟੀ ਦੀ ਜਿੱਤ ਯਕੀਨੀ ਹੈ | ਉਨ੍ਹਾਂ ਆਖਿਆ ਕਿ 'ਆਪ' ਪਾਰਟੀ ਨੇ ਸਦਾ ਆਮ ਜਨਤਾ ਦੀ ਸੱਚੇ ਸੇਵਕ ਵਜੋਂ ਸੇਵਾਵਾਂ ਨਿਭਾਈਆਂ ਹਨ, ਜਿਸ ਤੋਂ ਸਭ ਭਲੀ-ਭਾਂਤ ਜਾਣੂੰ ਹਨ, ਜਿਸ ਕਰਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ 'ਆਪ' ਪਾਰਟੀ ਦੀ ਵੱਡੀ ਲੀਡ ਨਾਲ ਜਿੱਤ ਦਾ ਦਾਅਵਾ ਠੋਕਿਆ ਹੈ | ਉਨ੍ਹਾਂ ਆਖਿਆ ਕਿ ਹਲਕਾ ਰਾਏਕੋਟ ਦੇ ਵਲੰਟੀਅਰਾਂ ਵਿਚ ਚੋਣ ਮੁਹਿੰਮ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਲਈ ਅੱਜ ਵੱਡੀ ਗਿਣਤੀ 'ਚ ਕਾਫ਼ਲਾ ਤਰਨ ਤਾਰਨ ਲਈ ਰਵਾਨਾ ਹੋਇਆ ਹੈ | ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਅਮਰਜੀਤ ਸਿੰਘ ਗੋਂਦਵਾਲ, ਅਮਨਦੀਪ ਸਿੰਘ ਗੋਂਦਵਾਲ, ਰਮੇਸ਼ ਜੈਨ ਸੁਧਾਰ, ਰਾਜਦੀਪ ਸਿੰਘ ਆਂਡਲੂ, ਗੁਰਦੀਪ ਸਿੰਘ ਜੌਹਲਾਂ, ਗੁਰਦੀਪ ਸਿੰਘ ਜੌਹਲਾਂ, ਸੁਖਵਿੰਦਰ ਸਿੰਘ ਮਹੇਰਨਾਂ, ਈਸ਼ੂ ਪਾਸੀ, ਜਗਦੇਵ ਸਿੰਘ ਹਿੱਸੋਵਾਲ, ਸ਼ਿੰਗਾਰਾ ਸਿੰਘ ਹਿੱਸੋਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਂਡਲੂ ਦੇ ਦਰਜਨ ਕਿਸਾਨਾਂ ਦੀਆਂ ਮੋਟਰਾਂ ਤੋਂ ਟਰਾਂਸਫਾਰਮਰ ਚੋਰੀ ਅਗਲੀ ਖ਼ਬਰ ਹੁਣ ਕੈਨੇਡਾ 'ਚ ਬੈਠਾ ਪੰਜਾਬੀ ਭਾਈਚਾਰਾ ਵੀ ਸੂਬੇ ਦੀ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼-ਗੋਰਸੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।