ਗੁਰੂਸਰ ਸੁਧਾਰ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ 'ਆਪ' ਸਰਕਾਰ ਸੂਬਾ ਵਾਸੀਆਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹ ਕੰਮ ਕਰ ਦਿਖਾਏ ਹਨ ਜੋ ਲੰਮਾਂ ਸਮਾਂ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ | ਉਨ੍ਹਾਂ ਇਹ ਪ੍ਰਗਟਾਵਾ ਪਿੰਡ ਘੁਮਾਣ ਵਿਖੇ ਘੁਮਾਣ-ਬੁਢੇਲ ਲਿੰਕ ਸੜਕ ਦਾ ਨਵੇਂ ਸਿਰਿਉਂ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਸਮੇਂ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ | ਪੰਜਾਬ ਮੰਡੀਕਰਨ ਬੋਰਡ ਵਲੋਂ ਬਣਾਈ ਜਾਣ ਵਾਲੀ ਇਸ ਸੜਕ ਦੇ ਕੰਮ ਨੂੰ ਨਿਸ਼ਚਿਤ ਸਮੇਂ ਅੰਦਰ ਪੂਰਾ ਕਰਨ ਦਾ ਦਾਅਵਾ ਕਰਦਿਆਂ ਮਾਰਕੀਟ ਕਮੇਟੀ ਦਾਖਾ ਚੇਅਰਮੈਨ ਹਰਨੇਕ ਸਿੰਘ ਸੇਖੋਂ ਨੇ ਕਿਹਾ ਕਿ ਸੜਕ ਦੇ ਨਿਰਮਾਣ ਸਮੇਂ ਕਿਸੇ ਕਿਸਮ ਦੀ ਕੁਤਾਹੀ ਨਹੀਂ ਹੋਵੇਗੀ | ਸਰਪੰਚ ਭੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਪੰਚਾਇਤ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਇਸ ਮੌਕੇ ਵਿਧਾਇਕ ਠੇਕੇਦਾਰ, ਚੇਅਰਮੈਨ ਹਰਨੇਕ ਸਿੰਘ ਸੇਖੋਂ, ਪ੍ਰਧਾਨ ਰਮੇਸ਼ ਜੈਨ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹਰਪ੍ਰੀਤ ਕੌਰ, ਹਰਪ੍ਰੀਤ ਕੌਰ ਘੁਮਾਣ, ਕੇਵਲ ਸਿੰਘ, ਰਵਿੰਦਰ ਸਿੰਘ, ਜਗਦੇਵ ਸਿੰਘ (ਸਾਰੇ ਪੰਚ), ਕਿਸਾਨ ਆਗੂ ਗੁਰਮੁਖ ਸਿੰਘ ਘੁਮਾਣ, ਚੇਅਰਮੈਨ ਹਰਨੇਕ ਸਿੰਘ ਸੇਖੋਂ, ਯੂਥ ਵਿੰਗ ਪ੍ਰਧਾਨ ਹਰਸ਼ ਜੈਨ, ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਰੱਤੋਵਾਲ, ਨੰਬਰਦਾਰ ਜਸਵਿੰਦਰ ਜੱਸਾ, ਨੰਬਰਦਾਰ ਸਵਰਨ ਸਿੰਘ ਮੋਹਣਾ ਆਦਿ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |