20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਿਵਲ ਹਸਪਤਾਲ ਸਿੱਧਵਾਂ ਬੇਟ ਵਿਖੇ ਸੀ.ਪੀ.ਆਰ. ਵਿਧੀ ਰਾਹੀਂ ਜਾਨ ਬਚਾਉਣ ਸੰਬੰਧੀ ਜਾਗਰੂਕਤਾ ਕੈਂਪ

ਅਜੀਤ ਡੈਸਕ 18-10-2025
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਸਿਵਲ ਸਰਜਨ ਲੁਧਿਆਣਾ ਡਾ: ਰਮਨਦੀਪ ਕੌਰ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਥਾਨਕ ਕਸਬੇ ਦੇ ਸਿਵਲ ਹਸਪਤਾਲ ਵਿਖੇ ਐਡਹਾਕ ਸੀਨੀਅਰ ਮੈਡੀਕਲ ਅਫ਼ਸਰ ਡਾ: ਅਮਨ ਸ਼ਰਮਾ ਦੀ ਰਹਿਨੁਮਾਈ ਹੇਠ ਸੀ.ਪੀ.ਆਰ. ਵਿਧੀ ਰਾਹੀਂ ਜਾਨ ਬਚਾਉਣ ਸਬੰਧੀ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸਰਵਜੀਤ ਸਿੰਘ ਮੱਲ੍ਹੀ (ਐੱਮ.ਐੱਸ.) ਨੇ ਉਕਤ ਵਿਧੀ ਰਾਹੀਂ ਕਿਸੇ ਦੀ ਜਾਨ ਬਚਾਉਣ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਦਿਲ ਦਾ ਦੌਰਾ ਪੈਂਦਾ ਹੈ ਜਾਂ ਫਿਰ ਉਸ ਨੂੰ ਸਾਹ ਲੈਣ ਵਿਚ ਤਕਲੀਫ਼ ਆ ਜਾਂਦੀ ਹੈ ਤਾਂ ਤੁਰੰਤ ਇਸ ਵਿਧੀ ਰਾਹੀਂ ਮਰੀਜ਼ ਦੀ ਛਾਤੀ ਨੂੰ ਦਬਾ ਕੇ ਉਸ ਦੀ ਜਾਨ ਬਚਾਈ ਜਾ ਸਕਦੀ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਸਮੇਤ ਸਮੂਹ ਮੁਲਾਜ਼ਮਾਂ ਦੇ ਸੌਂਹ ਵੀ ਖਾਧੀ ਕਿ ਉਹ ਲੋੜ ਪੈਣ 'ਤੇ ਇਸ ਵਿਧੀ ਰਾਹੀਂ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਲਈ ਹਮੇਸ਼ਾ ਤਤਪਰ ਰਹਿਣਗੇ | ਇਸ ਮੌਕੇ ਐੱਸ.ਐੱਮ.ਓ. ਅਮਨ ਸ਼ਰਮਾ ਨੇ ਵੀ ਆਪਣੇ ਸੰਬੋਧਨ ਵਿਚ ਆਪਣੇ ਮੁਲਾਜ਼ਮਾਂ ਨੂੰ ਇਸ ਵਿਧੀ ਨੂੰ ਅਪਣਾ ਕੇ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਡਾ: ਅਮਨ ਸ਼ਰਮਾ ਨੇ ਆਖਿਆ ਕਿ ਮੈਂ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਹਸਪਤਾਲ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਹੋਰ ਵਧੀਆ ਤਰੀਕੇ ਨਾਲ ਨਿਭਾਵਾਂਗਾ | ਹਸਪਤਾਲ ਵਿਚ ਆਉਣ ਵਾਲੇ ਹਰ ਮਰੀਜ਼ ਦਾ ਪੂਰਾ ਖਿਆਲ ਰੱਖਿਆ ਜਾਵੇਗਾ | ਇਸ ਮੌਕੇ ਡਾ: ਅੰਕਿਤਾ ਪਲਿਆਲ ਮੈਡੀਕਲ ਅਫ਼ਸਰ, ਡਾ: ਮਨਦੀਪ ਰਾਣੀ ਮੈਡੀਕਲ ਅਫ਼ਸਰ, ਹਰਪਾਲ ਕੌਰ ਨਰਸਿੰਗ ਸਿਸਟਰ, ਸ਼ਿੰਦਰਪਾਲ ਕੌਰ ਸਟਾਫ਼ ਨਰਸ, ਚਰਨਜੀਤ ਕੌਰ ਸਟਾਫ਼ ਨਰਸ, ਹਰਪ੍ਰੀਤ ਕੌਰ ਸਟਾਫ਼ ਨਰਸ, ਲੈਬ ਟੈਕਨੀਸ਼ਨ ਰਮੇਸ਼ ਕੁਮਾਰ, ਜਸਪਾਲ ਸਿੰਘ ਸਿਹਤ ਵਰਕਰ, ਜਸਵਿੰਦਰ ਕੌਰ ਸੀਨੀਅਰ ਫਾਰਮੇਸੀ ਅਫ਼ਸਰ, ਮਨਪ੍ਰੀਤ ਕੌਰ ਫਾਰਮੇਸੀ ਅਫ਼ਸਰ ਸਮੇਤ ਕਈ ਹੋਰ ਸਿਹਤ ਕਾਮੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਡੀਜ਼ਲ ਸਟੋਰ ਕਰਨ ਲਈ 2000 ਲੀਟਰ ਦਾ ਡੀਜ਼ਲ ਟੈਂਕ ਖ਼ਰੀ... ਅਗਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਦੇ ਵਿਦਿਆਰਥੀਆਂ ਨੇ ਪਟਾਕਿਆਂ, ਪਰਾਲੀ ਧੂੰਆਂ ਮੁਕਤ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।