20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਡੀਜ਼ਲ ਸਟੋਰ ਕਰਨ ਲਈ 2000 ਲੀਟਰ ਦਾ ਡੀਜ਼ਲ ਟੈਂਕ ਖ਼ਰੀਦਿਆ

ਅਜੀਤ ਡੈਸਕ 18-10-2025
ਰਾਏਕੋਟ, 17 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਜਰਨੇਟਰ ਤੇ ਗੱਡੀਆਂ ਲਈ ਡੀਜ਼ਲ ਸਟੋਰ ਕਰਨ ਲਈ ਇਕ ਨਵਾਂ ਸਟੀਲ ਦਾ 2000 ਲੀਟਰ ਡੀਜ਼ਲ ਟੈਂਕ ਇਲੈਕਟ੍ਰੋਨਿਕ ਮਸ਼ੀਨ ਸਮੇਤ ਨਿਊਜਲ (ਮਿੰਨੀ ਪੈਟਰੋਲ ਪੰਪ) ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਖ਼ਰੀਦਿਆ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਗੁਰਦੁਆਰਾ ਟਾਹਲੀਆਣਾ ਸਾਹਿਬ ਲਈ ਪਿਛਲੇ ਲੰਮੇ ਸਮੇਂ ਤੋਂ ਡੀਜ਼ਲ ਸਟੋਰ ਕਰਨ ਲਈ ਡੀਜ਼ਲ ਟੈਂਕ ਦੀ ਘਾਟ ਸੀ | ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਓਟ ਆਸਰੇ ਨਾਲ ਅੱਜ 2000 ਲੀਟਰ ਡੀਜ਼ਲ ਸਟੋਰ ਕਰਨ ਵਾਲਾ ਟੈਂਕ ਇਲੈਕਟ੍ਰਾਨਿਕ ਮਸ਼ੀਨ ਸਮੇਤ ਖ਼ਰੀਦਿਆ ਗਿਆ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਦੀਆਂ ਗੱਡੀਆਂ ਤੇ ਜਨਰੇਟਰਾਂ ਵਿਚ ਤੇਲ ਪਾਉਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਵੇਗੀ ਅਤੇ 2000 ਲੀਟਰ ਤੇਲ ਸਟੋਰ ਕਰਕੇ ਰੱਖਿਆ ਜਾਵੇਗਾ | ਇਸ ਮੌਕੇ ਮੈਨੇਜਰ ਤਰਸੇਮ ਸਿੰਘ ਬਲਿਆਲ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮਹਿੰਦਰ ਸਿੰਘ ਮਾਣਕੀ, ਅਕਾਊਟੈਂਟ ਹਰਪ੍ਰੀਤ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਗੁਰਜੀਤ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਜਨਮ ਦਿਨ 'ਤੇ ਖ਼ੂਨਦਾਨ ਕੈਂਪ ਦਾ ਬੀਬੀ ਮਾਣੂੰਕੇ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਸਿਵਲ ਹਸਪਤਾਲ ਸਿੱਧਵਾਂ ਬੇਟ ਵਿਖੇ ਸੀ.ਪੀ.ਆਰ. ਵਿਧੀ ਰਾਹੀਂ ਜਾਨ ਬਚਾਉਣ ਸੰਬੰਧੀ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।