20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

'ਆਪ' ਦੇ ਹਲਕਾ ਇੰਚਾਰਜ ਡਾ. ਕੰਗ ਦੀ ਅਗਵਾਈ ਹੇਠ ਹਲਕੇ 'ਚ ਵੱਡੇ ਵਿਕਾਸ ਕਾਰਜ ਜਾਰੀ-ਬੇਅੰਤ ਬਾਸੀਆਂ

ਅਜੀਤ ਡੈਸਕ 18-10-2025
ਹੰਬੜਾਂ, 17 ਅਕਤੂਬਰ (ਮੇਜਰ ਹੰਬੜਾਂ)-'ਆਪ' ਦੇ ਹਲਕਾ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਦੀ ਅਗਵਾਈ ਹੇਠ ਹਲਕਾ ਦਾਖਾ 'ਚ ਬਿਨਾਂ ਭੇਦਭਾਵ ਵੱਡੇ ਵਿਕਾਸ ਕਾਰਜ ਜਾਰੀ ਹਨ | ਇਹ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਬੇਅੰਤ ਸਿੰਘ ਬਾਸੀਆਂ ਨੇ ਡਾ. ਕੰਗ ਦੀ ਅਗਵਾਈ ਹੇਠ ਹਲਕੇ ਦੀਆਂ ਨਵੀਂਆਂ ਬਣਾਈਆਂ ਜਾ ਰਹੀਆਂ ਸੜਕਾਂ ਨਾਲ ਹਲਕੇ ਅੰਦਰ ਸੜਕਾਂ ਦੀ ਹੋਈ ਕਾਇਆ-ਕਲਪ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕੀਤਾ | ਬਾਸੀਆਂ ਨੇ ਹੋਰ ਕਿਹਾ ਕਿ ਹਲਕਾ ਇੰਚਾਰਜ ਡਾ. ਕੰਗ ਵਲੋਂ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਨਾਲ ਪਿੰਡਾਂ ਦੇ ਅਧੂਰੇ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕੀਤੇ ਜਾਣ ਨਾਲ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੇਗੀ | ਬੇਅੰਤ ਬਾਸੀਆਂ ਨੇ ਹੋਰ ਕਿਹਾ ਕਿ 'ਆਪ' ਸਰਕਾਰ ਦੇ ਰਾਜ 'ਚ ਜਿੱਥੇ ਪੰਚਾਇਤਾਂ ਨੂੰ ਬਿਨਾਂ ਭੇਦਭਾਵ ਗ੍ਰਾਂਟਾਂ ਦਿੱਤੀਆਂ ਗਈਆਂ ਉਥੇ ਹਰ ਵਰਗ ਲਈ ਵਿਸ਼ੇਸ਼ ਸਹੂਲਤਾਂ ਦੇਣਾ ਸਰਕਾਰ ਦਾ ਸ਼ਲਾਘਾਯੋਗ ਕਦਮ ਰਿਹਾ ਹੈ ਤੇ ਹਲਕਾ ਦਾਖਾ 'ਚ ਡਾ. ਕੰਗ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ ਹਨ ਉੱਥੇ ਉਨ੍ਹਾਂ ਦੀ ਅਗਵਾਈ ਹੇਠ ਹਲਕਾ ਵਾਸੀ ਉਨ੍ਹਾਂ ਦੇ ਹਮੇਸ਼ਾਂ ਰਿਣੀ ਰਹਿਣਗੇ | ਇਸ ਮੌਕੇ ਉਨ੍ਹਾਂ ਨਾਲ ਪਿੰਡ ਵਾਸੀ ਤੇ ਪੰਚਾਇਤ ਦੇ ਨੁਮਾਇੰਦੇ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੈਂਟਰ ਪੱਧਰੀ ਖੇਡਾਂ 'ਚ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸਰਕਾਰੀ ਜਾਇਦਾਦਾਂ ਨੂੰ ਵੇਚੇ ਜਾਣਾ ਸਰਕਾਰ ਦਾ ਗਲਤ ਫ਼ੈਸਲਾ-ਐਡਵੋਕੇਟ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।