20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸੈਂਟਰ ਪੱਧਰੀ ਖੇਡਾਂ 'ਚ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅਜੀਤ ਡੈਸਕ 18-10-2025
ਭੂੰਦੜੀ, 17 ਅਕਤੂਬਰ (ਕੁਲਦੀਪ ਸਿੰਘ ਮਾਨ)-ਇਲਾਕੇ ਦੇ ਨਾਮਵਰ ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਨੇ ਇਕ ਵਾਰ ਫਿਰ ਸਾਬਿਤ ਕੀਤਾ ਹੈ ਕਿ ਇਹ ਸੰਸਥਾ ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਖੇਡਾਂ ਵਿਚ ਵੀ ਅੱਗੇ ਰਹਿਣ ਵਾਲੇ ਵਿਦਿਆਰਥੀ ਤਿਆਰ ਕਰ ਰਹੀ ਹੈ | ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਹੁਣ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜੀ 'ਚ ਹੋਈਆਂ ਸੈਂਟਰ ਪੱਧਰੀ ਖੇਡਾਂ ਵਿਚ ਵੀ ਮੱਲਾਂ ਮਾਰਦਿਆਂ ਵਿਸ਼ੇਸ਼ ਨਾਮਣਾ ਖੱਟਿਆ ਹੈ | ਵੱਖ-ਵੱਖ ਸਕੂਲਾਂ ਵਿਚ ਹੋਏ ਮੁਕਾਬਲਿਆਂ ਦੌਰਾਨ ਚੌਥੀ ਤੇ ਪੰਜਵੀਂ ਜਮਾਤ ਦੀਆਂ ਕੁੜੀਆਂ ਨੇ ਖੋ-ਖੋ ਵਿਚ ਪਹਿਲਾ ਸਥਾਨ ਹਾਸਲ ਕੀਤਾ | ਚੌਥੀ ਤੇ ਪੰਜਵੀਂ ਜਮਾਤ ਦੇ ਲੜਕਿਆਂ ਨੇ ਫੁੱਟਬਾਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਏਕਮਜੋਤ ਸਿੰਘ (ਚੌਥੀ ਜਮਾਤ) ਨੇ 30 ਕਿਲੋਗ੍ਰਾਮ ਕੁਸ਼ਤੀ ਵਿਚ ਪਹਿਲਾ ਸਥਾਨ ਜਿੱਤਿਆ | ਜੋਬਨਪ੍ਰੀਤ ਸਿੰਘ (ਚੌਥੀ ਜਮਾਤ) ਨੇ 32 ਕਿਲੋਗ੍ਰਾਮ ਕੁਸ਼ਤੀ ਵਿਚ ਪਹਿਲਾ ਸਥਾਨ ਹਾਸਲ ਕੀਤਾ | ਅਰਮਾਨਦੀਪ ਸਿੰਘ ਨੇ 400 ਮੀਟਰ ਦੌੜ ਵਿਚ ਦੂਜਾ ਸਥਾਨ ਜਿੱਤਿਆ | ਜਸਪ੍ਰੀਤ ਕੌਰ ਨੇ 600 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਰਿਲੇਅ ਦੌੜ ਵਿਚ ਤਨਵੀਰ ਸਿੰਘ, ਗੁਰਮਨਪ੍ਰੀਤ ਸਿੰਘ, ਅਵਨੀਤ ਕੁਮਾਰ ਤੇ ਜੋਬਨਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ | ਇਹ ਜਿੱਤ ਸਿਰਫ਼ ਸਕੂਲ ਹੀ ਨਹੀਂ, ਸਗੋਂ ਮਾਪਿਆਂ ਅਤੇ ਸਾਰੇ ਇਲਾਕੇ ਲਈ ਮਾਣ ਦਾ ਵਿਸ਼ਾ ਹੈ | ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਉੱਤੇ ਡਾ: ਡੀ.ਆਰ. ਭੱਟੀ (ਆਈ.ਪੀ.ਐੱਸ ਰਿਟਾਇਰਡ ਡੀ.ਜੀ.ਪੀ. ਪੰਜਾਬ), ਬਾਬਾ ਪਰਮਜੀਤ ਸਿੰਘ (ਗੱਦੀਨਸ਼ੀਨ ਡੇਰਾ ਬਾਬਾ ਭਾਗ ਸਿੰਘ), ਸਾਬਕਾ ਚੇਅਰਮੈਨ ਮੇਜਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਸਕੂਲ ਦੀ ਪਿ੍ੰਸੀਪਲ ਮੈਡਮ ਦਵਿੰਦਰ ਕੌਰ ਤੱਤਲਾ ਨੇ ਕਿਹਾ ਕਿ ਖੇਡਾਂ ਜੀਵਨ ਦਾ ਅਟੁੱਟ ਹਿੱਸਾ ਹਨ | ਇਹ ਵਿਦਿਆਰਥੀਆਂ ਵਿਚ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਜਿੱਤ-ਹਾਰ ਨੂੰ ਸ਼ਾਂਤੀ ਨਾਲ ਸਵੀਕਾਰ ਕਰਨ ਦੀ ਪ੍ਰੇਰਨਾ ਪੈਦਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਹ ਹਰ ਪੱਖੋਂ ਵਿਕਸਿਤ ਹੋ ਸਕਣ | ਇਸ ਮੌਕੇ ਅਧਿਆਪਕ ਜਗਦੀਪ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ, ਰੁਪਿੰਦਰ ਕੌਰ ਕਲੇਰ, ਅਮਨਜੋਤ ਕੌਰ, ਪ੍ਰਭਜੋਤ ਕੌਰ, ਰੁਪਿੰਦਰ ਕੌਰ ਸਰਾਂ, ਅਪਿੰਦਰ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਸੁਖਦੀਪ ਕੌਰ, ਸੁਖਬੀਰ ਕੌਰ, ਬਲਪ੍ਰੀਤ ਕੌਰ, ਦਿਲਪ੍ਰੀਤ ਕੌਰ, ਨਵਪ੍ਰੀਤ ਕੌਰ, ਮਮਤਾ ਕੁਮਾਰੀ, ਗੁਰਭਜਨ ਕੌਰ, ਕਿਰਨਜੀਤ ਕੌਰ ਆਦਿ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ 'ਚ ਹੋਣਹਾਰ ਬੱਚਿਆਂ ਦਾ ਸਨਮਾਨ • ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ... ਅਗਲੀ ਖ਼ਬਰ 'ਆਪ' ਦੇ ਹਲਕਾ ਇੰਚਾਰਜ ਡਾ. ਕੰਗ ਦੀ ਅਗਵਾਈ ਹੇਠ ਹਲਕੇ 'ਚ ਵੱਡੇ ਵਿਕਾਸ ਕਾਰਜ ਜਾਰੀ-ਬੇਅੰਤ ਬਾਸੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।