20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ 'ਚ ਹੋਣਹਾਰ ਬੱਚਿਆਂ ਦਾ ਸਨਮਾਨ • ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੁੜਦਿਆਂ ਸਮੇਂ ਦੇ ਹਾਣੀ ਬਣਨ-ਬਾਸੀਆਂ

ਅਜੀਤ ਡੈਸਕ 18-10-2025
ਹੰਬੜਾਂ, 17 ਅਕਤੂਬਰ (ਮੇਜਰ ਹੰਬੜਾਂ)-ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ ਵਿਖੇ ਮੁੱਖ ਅਧਿਆਪਕ ਬਲਵੀਰ ਸਿੰਘ ਬਾਸੀਆਂ ਦੀ ਅਗਵਾਈ ਹੇਠ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਮਾ: ਬਾਸੀਆਂ ਨੇ ਦੱਸਿਆ ਕਿ ਕਲੱਸਟਰ ਪੱਧਰੀ ਖੇਡਾਂ ਵਿਚ ਸਕੂਲ ਦੇ ਬੱਚਿਆਂ ਨੇ ਕਬੱਡੀ ਨੈਸ਼ਨਲ ਸਟਾਈਲ ਲੜਕੀਆਂ ਨੇ ਪਹਿਲਾ ਅਤੇ ਕਬੱਡੀ ਸਰਕਲ ਸਟਾਈਲ ਤੇ ਨੈਸ਼ਨਲ ਸਟਾਈਲ ਲੜਕਿਆਂ ਨੇ ਕਲੱਸਟਰ 'ਚੋਂ ਦੂਜੀ ਪੁਜੀਸ਼ਨ ਹਾਸਲ ਕੀਤੀ | ਲੰਮੀ ਛਾਲ ਲੜਕਿਆਂ 'ਚੋਂ ਲਵਦੀਪ ਸਿੰਘ ਤੇ ਹਰਵਿੰਦਰ ਸਿੰਘ ਕ੍ਰਮਵਾਰ ਪਹਿਲੇ ਤੇ ਦੂਜੇ ਸਥਾਨ ਤੇ ਰਹੇ ਅਤੇ ਲੜਕੀਆਂ ਨੇ ਰਿਲੇਅ ਦੌੜ ਵਿਚ ਵੀ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ | ਇੰਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਤੋਂ ਪਹਿਲਾਂ ਸਕੂਲ 'ਚ ਰੱਖੀ ਗਈ ਮਾਪੇ-ਅਧਿਆਪਕ ਮਿਲਣੀ ਸਮੇਂ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਅਧਿਆਪਕ ਮਾ: ਬਲਵੀਰ ਸਿੰਘ ਬਾਸੀਆਂ ਨੇ ਕਿਹਾ ਕਿ ਜਿੱਥੇ ਅੱਜ ਬੱਚਿਆਂ ਦੇ ਸਤੰਬਰ ਮੁਲਾਂਕਣ ਦੀ ਕਾਰਗੁਜਾਰੀ ਸਾਂਝੀ ਕਰ ਰਹੇ ਹਾਂ, ਉੱਥੇ ਬਦਲਦੇ ਹੋਏ ਮੌਸਮ 'ਚ ਬੱਚਿਆਂ ਦੀ ਸਿਹਤ ਦਾ ਖਿਆਲ ਜ਼ਰੂਰ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੁੜਦਿਆਂ ਸਮੇਂ ਦੇ ਹਾਣੀ ਬਣਨ | ਇਸ ਮੌਕੇ ਐੱਸ.ਐੱਮ.ਸੀ. ਚੇਅਰਮੈਨ ਬਲਵਿੰਦਰ ਸਿੰਘ ਤੇ ਮੈਡਮ ਜਸਵਿੰਦਰ ਕੌਰ ਗਿੱਲ ਦੁਆਰਾ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕ ਅਸ਼ੋਕ ਕੁਮਾਰ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਸੁਰਜੀਤ ਕੌਰ, ਗੁਰਮੀਤ ਕੌਰ, ਜੋਗਿੰਦਰ ਕੌਰ, ਸਿਮਰਨਜੀਤ ਕੌਰ, ਬਲਜਿੰਦਰ ਸਿੰਘ, ਗੁਰਮੀਤ ਸਿੰਘ ਸਮੇਤ ਕਾਫੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਮੌਜੂਦ ਸਨ |
ਪਿਛਲੀ ਖ਼ਬਰ ਹਠੂਰ ਵਿਖੇ ਪਹਿਲੇ ਦਸਤਾਰ ਮੁਕਾਬਲੇ 'ਚ 60 ਬੱਚਿਆਂ ਨੇ ਲਿਆ ਭਾਗ ਅਗਲੀ ਖ਼ਬਰ ਸੈਂਟਰ ਪੱਧਰੀ ਖੇਡਾਂ 'ਚ ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।