20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ ਅਤੇ ਭਾਈ ਰਣਜੀਤ ਸਿੰਘ ਅਤੇ ਉਨ੍ਹਾਂ ਦੇ ਜੱਥੇ ਨੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ | ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ ਅਤੇ ਦੱਸਿਆ ਕਿ 19 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ ਦੇ ਵਿਸ਼ੇਸ਼ ਗਰਮਤਿ ਸਮਾਗਮ ਦੌਰਾਨ ਭਾਈ ਕਾਰਜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲੇ ਅਤੇ ਉਨ੍ਹਾਂ ਦੇ ਸਾਥੀ ਸੰਗਤਾਂ ਨੂੰ ਨਾਮ ਰਸ ਨਾਲ ਜੋੜਨਗੇ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਇੰਦਰਜੀਤ ਸਿੰਘ ਗੋਲਾ, ਜਗਦੇਵ ਸਿੰਘ ਗੋਹਲਵੜੀਆ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਦਵਿੰਦਰ ਸਿੰਘ ਸਿੱਬਲ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਪਿ੍ੰਸ, ਤਨਵੀਰ ਕੌਰ, ਭੁਪਿੰਦਰ ਸਿੰਘ ਐਨ ਐਸ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਸੁਨੀਲ ਕੁਮਾਰ, ਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਤਰੱਕੀਆਂ ਤੁਰੰਤ ਕਰੇ-ਬਿਲਗਾ ਅਗਲੀ ਖ਼ਬਰ ਹਠੂਰ ਵਿਖੇ ਪਹਿਲੇ ਦਸਤਾਰ ਮੁਕਾਬਲੇ 'ਚ 60 ਬੱਚਿਆਂ ਨੇ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।