28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਡੀ.ਏ.ਵੀ. ਸਕੂਲ ਜਗਰਾਉਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 20-10-2025
ਜਗਰਾਉਂ, 19 ਅਕਤੂਬਰ (ਵਿਨੋਦ ਕੁਮਾਰ)-ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਵੇਦ ਵਰਤ ਪਲਾਹ ਨੇ ਦੱਸਿਆ ਕਿ ਦੀਵਾਲੀ ਦੇ ਸ਼ੁਭ ਮੌਕੇ 'ਤੇ ਸਕੂਲ ਵਿਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪਿ੍ੰਸੀਪਲ ਨੇ ਦੀਵਾਲੀ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ | ਇਸ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੇ ਭਾਸ਼ਣ, ਗੀਤ, ਕਵਿਤਾਵਾਂ ਅਤੇ ਨੁੱਕੜ ਨਾਟਕ ਪੇਸ਼ ਕੀਤੇ, ਜੋ ਸਮਾਜ ਨੂੰ 'ਗ੍ਰੀਨ ਦੀਵਾਲੀ, ਸੁਰੱਖਿਅਤ ਦੀਵਾਲੀ' ਮਨਾਉਣ ਦਾ ਸੰਦੇਸ਼ ਦਿੰਦੇ ਹਨ | ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਸਪੰਜ ਪਿ੍ੰਟਿੰਗ, ਬੁਰਸ਼ ਪੇਂਟਿੰਗ, ਰੰਗ, ਲੈਂਪ ਮੇਕਿੰਗ ਅਤੇ ਕਰਾਫਟ ਪੇਪਰ ਗਤੀਵਿਧੀਆਂ ਵਿਚ ਹਿੱਸਾ ਲਿਆ | ਇਸ ਤੋਂ ਇਲਾਵਾ ਸਟੇਜ 'ਤੇ ਇਨ੍ਹਾਂ ਵਿਦਿਆਰਥੀਆਂ ਨੇ ਗੀਤ, ਨਾਚ ਅਤੇ ਰਾਮਾਇਣ ਕਹਾਣੀ ਦੇ ਦਿ੍ਸ਼ ਪੇਸ਼ ਕੀਤੇ, ਜਿਸ ਨਾਲ ਦੀਵਾਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ | ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੀਵੇ, ਮੋਮਬੱਤੀਆਂ ਸਜਾਉਣ, ਤੋਰਨ ਬਣਾਉਣ, ਕੰਧ 'ਤੇ ਲਟਕਾਉਣ ਅਤੇ ਰੰਗੋਲੀ ਸਮੇਤ ਕਈ ਗਤੀਵਿਧੀਆਂ ਕੀਤੀਆਂ | ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ 'ਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਅਧਿਆਪਕਾਂ ਨੂੰ ੂ ਤੋਹਫ਼ੇ ਭੇਟ ਕੀਤੇ ਗਏ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।