29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ 22 ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 20-10-2025
ਚੌਂਕੀਮਾਨ, 19 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਬਾਬਾ ਨਾਗਾ ਦੇ ਅਸਥਾਨ ਪਿੰਡ ਸਿੱਧਵਾਂ ਕਲਾਂ ਵਿਖੇ ਸਮੂਹ ਰਾਮਗੜ੍ਹੀਆ ਪਰਿਵਾਰਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸਮਾਜ ਸੇਵੀ ਡਾ. ਅਮਰਜੀਤ ਸਿੰਘ ਸਿੱਧਵਾਂ ਅਤੇ ਕੁਲਦੀਪ ਸਿੰਘ ਸੀਹਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 20 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ | ਜਿਨ੍ਹਾਂ ਦੇ ਭੋਗ ਮਿਤੀ 22 ਅਕਤੂਬਰ, ਦਿਨ ਬੁੱਧਵਾਰ ਨੂੰ ਪਾਏ ਜਾਣਗੇ | ਉਪਰੰਤ ਸਜਾਏ ਦੀਵਾਨਾਂ ਵਿਚ ਸੰਤ ਰਾਮ ਤੀਰਥ ਜਲਾਲ ਵਾਲੇ 11 ਵਜੇ ਤੋਂ 1 ਵਜੇ ਤੱਕ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨਗੇ |
ਪਿਛਲੀ ਖ਼ਬਰ ਬਾਬਾ ਕਾਲਾ ਮਾਹਿਰ ਅਸਥਾਨ ਮਾਣੂੰਕੇ ਵਿਖੇ ਸਾਲਾਨਾ ਸਮਾਗਮ 22 ਨੂੰ ਅਗਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਸਿੰਮਕ ਜਠੇਰਿਆਂ ਦੇ ਅਸਥਾਨ 'ਤੇ ਮੇਲਾ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।