29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ

ਅਜੀਤ ਡੈਸਕ 20-10-2025
ਸਿੱਧਵਾਂ ਬੇਟ, 18 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਪੂਰੇ ਉਤਸ਼ਾਹ ਨਾਲ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਗਈ | ਜਿਸ ਤਹਿਤ ਵੱਖ-ਵੱਖ ਹਾਊਸਾਂ ਦੇ ਬੱਚਿਆਂ ਵਲੋਂ ਰੰਗੋਲੀਆਂ ਬਣਾਈਆਂ ਗਈਆਂ ਅਤੇ ਸਕੂਲ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ | ਸਜਵਟੀ ਲੜੀਆਂ ਨਾਲ ਸਜਿਆ ਸਕੂਲ ਬਹੁਤ ਹੀ ਮਨਮੋਹਕ ਲੱਗ ਰਿਹਾ ਸੀ | ਉਪਰੰਤ ਸਕੂਲ ਵਿਖੇ ਪੂਜਾ ਕਰਕੇ ਮਾਂ ਲਕਸ਼ਮੀ ਦੀ ਆਰਤੀ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਵੱਖ-ਵੱਖ ਕਲਾਸਾਂ ਵਿਚ ਜਾ ਕੇ ਬੱਚਿਆਂ ਨੂੰ ਮਠਿਆਈ ਵੰਡੀ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਵਿਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੇ ਖੁਦ ਹਾਜ਼ਰ ਰਹਿ ਕੇ ਸਮੂਹ ਸਟਾਫ਼, ਡਰਾਈਵਰ, ਹੈਲਪਰ ਅਤੇ ਸਫ਼ਾਈ ਸੇਵਕਾਵਾਂ ਨੂੰ ਦੀਵਾਲੀ ਦੇ ਉਪਹਾਰ ਅਤੇ ਮਠਿਆਈਆਂ ਭੇਟ ਕੀਤੀਆਂ ਗਈਆਂ | ਉਨ੍ਹਾਂ ਸਭ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਤੇਜਸ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਉਤਸ਼ਾਹ ਮਨਾਇਆ ਅਗਲੀ ਖ਼ਬਰ ਜ਼ੋਨਲ ਯੁਵਕ ਮੁਕਾਬਲੇ 'ਚ ਬੀ.ਐੱਡ. ਕਾਲਜ ਗੁਰੂਸਰ ਸੁਧਾਰ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।