10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਕਲੇਰ ਵਲੋਂ ਮਰਹੂਮ ਕਬੱਡੀ ਖਿਡਾਰੀ ਦੇ ਪਿੰਡ ਗਿੱਦੜਵਿੰਡੀ ਪੁੱਜ ਕੇ ਹਰ ਸਹਾਇਤਾ ਦੇਣ ਦਾ ਭਰੋਸਾ

ਅਜੀਤ ਡੈਸਕ 03-11-2025
ਸਿੱਧਵਾਂ ਬੇਟ, 2 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਆਪਣੇ ਸਾਥੀਆਂ ਸਮੇਤ ਪਿੰਡ ਗਿੱਦੜਵਿੰਡੀ ਪੁੱਜ ਕੇ ਬੀਤੇ ਦਿਨੀਂ ਗੋਲੀ ਦਾ ਸ਼ਿਕਾਰ ਹੋਏ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਆਖਿਆ ਕਿ ਮਾਨ ਸਰਕਾਰ ਸੂਬੇ ਅੰਦਰ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਇਸ ਮੌਕੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣਾ ਦਾ ਭਰੋਸਾ ਦਿੰਦੇ ਹੋਏ ਆਖਿਆ ਕਿ ਅਸੀਂ ਪਿੰਡ ਦੇ ਪੱਪੀ ਖੇਡ ਸਟੇਡੀਅਮ ਵਿਚ ਆਪਣੀ ਮਾਂ ਖੇਡ ਕਬੱਡੀ ਨੂੰ ਅਪਨਾਉਣ ਅਤੇ ਪਿੰਡ ਦੀ ਓਪਨ ਟੀਮ ਦੀ ਕਪਤਾਨੀ ਕਰਨ ਵਾਲੇ ਤੇਜਪਾਲ ਨੂੰ ਤਾਂ ਵਾਪਸ ਨਹੀਂ ਲਿਆ ਸਕਦੇ, ਪਰ ਅਸੀਂ ਉਨ੍ਹਾਂ ਦੇ ਮਾਤਾ-ਪਿਤਾ ਦੇ ਨਾਲ ਹਮੇਸ਼ਾਂ ਖੜ੍ਹੇ ਰਹਾਂਗੇ | ਇਸ ਮੌਕੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ, ਸਰਪੰਚ ਸੁਖਦੇਵ ਸਿੰਘ ਗਿੱਦੜਵਿੰਡੀ, ਜਸਵੰਤ ਸਿੰਘ ਪੱਤੀ ਮੁਲਤਾਨੀ, ਭਵਖੰਡਨ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ |
ਪਿਛਲੀ ਖ਼ਬਰ ਕਿੱਕ ਬਾਕਸਿੰਗ 'ਚ ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਭਾਜਪਾ ਚੰਡੀਗੜ੍ਹ 'ਚੋਂ ਪੰਜਾਬੀ ਤੇ ਪੰਜਾਬ ਦਾ ਨਾਮੋ ਨਿਸ਼ਾਨ ਮਿਟਾਉਣ 'ਤੇ ਤੁਲੀ-ਬਿਕਰਮਜੀਤ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।